ਉਹ ਆਪਣੇ ਆਪ ਨੂੰ ਬਚਾਉਣ ਲਈ ਚੀਕਾਂ ਮਾਰ ਰਹੀ ਸੀ, ਜਦੋਂ ਚੀਕ ਸੁਣ ਕੇ ਰਾਹਗੀਰ ਪਾਰਕ ਵਿੱਚ ਪਹੁੰਚੇ, ਉਦੋਂ ਤੱਕ ਔਰਤ ਕਾਫੀ ਹੱਦ ਤੱਕ ਸੜ ਚੁੱਕੀ ਸੀ। ਉਨ੍ਹਾਂ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਅੱਗ ‘ਚ ਕੁੜੀ ਬੁਰੀ ਤਰ੍ਹਾਂ ਝੁਲਸ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਔਰਤ ਨੂੰ ਹਸਪਤਾਲ ਪਹੁੰਚਾਇਆ।
ਉੱਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਸੀ। ਪੁਲਿਸ ਤੁਰੰਤ ਔਰਤ ਨੂੰ ਸੈਕਟਰ-16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਲੈ ਗਈ। ਡਾਕਟਰਾਂ ਮੁਤਾਬਕ ਅੱਗ ਲੱਗਣ ਕਾਰਨ ਔਰਤ 80 ਫੀਸਦੀ ਸੜ ਚੁੱਕੀ ਸੀ। ਕੁੜੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ। ਅੱਜ ਪੀਜੀਆਈ ਵਿੱਚ ਇਲਾਜ ਦੌਰਾਨ ਕੁੜੀ ਦੀ ਮੌਤ ਹੋ ਗਈ। ਸੈਕਟਰ 36 ਥਾਣਾ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।