ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਸੀਟਾਂ ‘ਤੇ ਐਲਾਨੇ ਯੋਧੇ, ਬੀਬਾ ਹਰਸਿਮਰਤ ਕੌਰ ਬਾਦਲ ਤੇ ਪ੍ਰਧਾਨ ਜੀ ਦਾ ਨਾਂਅ ਹਾਲੇ ਗਾਇਬ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਸੀਟਾਂ ‘ਤੇ ਐਲਾਨੇ ਯੋਧੇ, ਬੀਬਾ ਹਰਸਿਮਰਤ ਕੌਰ ਬਾਦਲ ਤੇ ਪ੍ਰਧਾਨ ਜੀ ਦਾ ਨਾਂਅ ਹਾਲੇ ਗਾਇਬ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 13 ਵਿੱਚੋਂ ਸੱਤ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸਾਖੀ ਮੌਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ‘ਚ ਹਾਲਾਂਕਿ ਹਰਸਿਮਰਤ ਕੌਰ ਬਾਦਲ ਤੇ ਖੁਦ ਸੁਖਬੀਰ ਸਿੰਘ ਬਾਦਲ ਦਾ ਨਾਂਅ ਗਾਇਬ ਹੈ, ਹੋ ਸਕਦਾ ਹੈ ਕਿ ਅਗਲੀ ਲਿਸਟ ‘ਚ ਇਨ੍ਹਾਂ ਦੋਵਾਂ ਦੇ ਨਾਂਅ ਹੋਣ।

ਪਾਰਟੀ ਨੇ ਗੁਰਦਾਸਪੁਰ ਤੋਂ ਡਾ: ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਟਿਆਲਾ ਤੋਂ ਐਨਕੇ ਸ਼ਰਮਾ ਅਤੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਅੱਗੇ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।

ਰਾਜਵਿੰਦਰ ਸਿੰਘ ਲਗਾਤਾਰ ਤਿੰਨ ਵਾਰ ਧਰਮਕੋਟ ਤੋਂ ਵਿਧਾਇਕ ਰਹੇ ਸ਼ੀਤਲ ਸਿੰਘ ਅਤੇ ਮਰਹੂਮ ਸਾਬਕਾ ਮੰਤਰੀ ਗੁਰਦੇਵ ਸਿੰਘ ਬਾਦਲ ਦੇ ਪੁੱਤਰ ਹਨ।

error: Content is protected !!