ਪੁਲਿਸ ਨੇ ਕਤਲ ਦੇ ਸ਼ੱਕ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਅਰਸ਼ਦੀਪ ਸਿੰਘ (24), ਜਗਦੀਪ ਸਿੰਘ (23), ਸ਼ਿਵਦੀਪ ਸਿੰਘ (27) ਅਤੇ ਮਨਜੋਤ ਸਿੰਘ (24) ਨੂੰ ਬਾਅਦ ਵਿੱਚ ਕੁਹਾੜੀ, ਹਾਕੀ ਸਟਿੱਕ ਅਤੇ ਬੇਲਚੇ ਨਾਲ ਕਤਲ ਕਰਨ ਦਾ ਦੋਸ਼ੀ ਪਾਇਆ ਗਿਆ। ਹਰ ਇੱਕ ਨੂੰ 28-28 ਸਾਲ ਦੀ ਸਜ਼ਾ ਸੁਣਾਈ ਗਈ।
ਪੰਜਵਾਂ ਭਾਰਤੀ ਮੂਲ ਦਾ ਵਿਅਕਤੀ 24 ਸਾਲਾ ਸੁਖਮਨਦੀਪ ਸਿੰਘ ਵੀ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਮੰਨਿਆ ਜਾ ਰਿਹਾ ਹੈ। ਉਸ ਨੂੰ ਓਰਮੈਨ ਬਾਰੇ ਜਾਣਕਾਰੀ ਦੇਣ ਦਾ ਦੋਸ਼ੀ ਪਾਇਆ ਗਿਆ ਅਤੇ ਉਸ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ।