ਕਾਂਗਰਸ ਨੇ ਵੀ ਪੰਜਾਬ ‘ਚ ਖੋਲ੍ਹੇ ਆਪਣੇ ਪੱਤੇ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਨੂੰ ਉਤਾਰਿਆ ਮੈਦਾਨ ‘ਚ, 6 ਉਮੀਦਵਾਰਾਂ ਦਾ ਐਲਾਨ

ਕਾਂਗਰਸ ਨੇ ਵੀ ਪੰਜਾਬ ‘ਚ ਖੋਲ੍ਹੇ ਆਪਣੇ ਪੱਤੇ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਨੂੰ ਉਤਾਰਿਆ ਮੈਦਾਨ ‘ਚ

ਚੰਡੀਗੜ੍ਹ (ਵੀਓਪੀ ਬਿਊਰੋ) ਕਾਂਗਰਸ ਪੰਜਾਬ ਵਿੱਚ ਆਪਣੇ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਖਾਸ ਕਰ ਹਾਟ ਸੀਟ ਬਣੀ ਜਲੰਧਰ ਵਿੱਚ ਵੀ ਚਰਨਜੀਤ ਸਿੰਘ ਚੰਨੀ ਦੇ ਨਾਮ ‘ਤੇ ਮੋਹਰ ਲਾ ਦਿੱਤੀ ਗਈ ਹੈ।

ਕੱਲ ਸ਼ਾਮ ਨੂੰ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਅਨੁਸਾਰ ਪੰਜਾਬ ਵਿੱਚ 6 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜਲੰਧਰ ਤੋਂ ਚਰਨਜੀਤ ਚੰਨੀ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਪਾਰਟੀ ਨੇ ਉੱਤਰ-ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਮਨੋਜ ਤਿਵਾੜੀ ਨਾਲ ਹੋਵੇਗਾ।

error: Content is protected !!