ਟਿਕਟ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਚਰਨਜੀਤ ਚੰਨੀ, ਕਿਹਾ-ਦਾਸ ਬਣਕੇ ਵੋਟਾਂ ਮੰਗਣ ਜਾਵਾਂਗਾ



ਵੀਓਪੀ ਬਿਊਰੋ – ਜਲੰਧਰ ਤੋਂ ਕਾਂਗਰਸ ਦੀ ਟਿਕਟ ਮਿਲਣ ਦੀ ਖੁਸ਼ੀ ‘ਚ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਯਾਨੀ ਸੋਮਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਪੁੱਜੇ। ਜਿਸ ਤੋਂ ਬਾਅਦ ਚੰਨੀ ਸ਼੍ਰੀ ਦੁਰਗਾਨਾ ਮੰਦਿਰ ਅਤੇ ਸ਼੍ਰੀ ਫਿਰ ਭਗਵਾਨ ਵਾਲਮੀਕਿ ਤੀਰਥ ਧਾਮ ਵਿਖੇ ਮੱਥਾ ਟੇਕਣ ਪਹੁੰਚੇ। ਇਸਤੋਂ ਬਾਅਦ ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਇਸ ਦੌਰਾਨ ਚਰਨਜੀਤ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਦਾਸ ਬਣ ਕੇ ਜਲੰਧਰ ਵਾਸੀਆਂ ਕੋਲੋਂ ਵੋਟਾਂ ਮੰਗਣ ਜਾਣਗੇ।
ਦੱਸ ਦੇਈਏ ਕਿ ਫਿਲੌਰ ਹਲਕੇ ਤੋਂ ਕਾਂਗਰਸੀ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਸੀ ਕਿ ਚੰਨੀ ਧਾਰਮਿਕ ਸਥਾਨਾਂ ‘ਤੇ ਜਾ ਕੇ ਆਪਣੇ ਪਾਪਾਂ ਦਾ ਪ੍ਰਾਸਚਿਤ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਹ ਇਸ ਮਾਮਲੇ ‘ਤੇ ਕੋਈ ਟਿੱਪਣੀ ਕਰਨਾ ਠੀਕ ਨਹੀਂ ਸਮਝਦੇ।