ਪੁਲਸ ਨੇ ਸਿਰਫ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ, ਜਦਕਿ ਉਸ ਦੀ ਬੇਟੀ ਦੀ ਫਰਜ਼ੀ ਆਈਡੀ ਬਣਾਉਣ ਦੇ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਲਾਕੇ ‘ਚ ਨੌਜਵਾਨ ਉਸ ਨੂੰ ਸ਼ਰੇਆਮ ਧਮਕੀਆਂ ਦਿੰਦੇ ਹਨ। ਜਾਣਕਾਰੀ ਦਿੰਦਿਆਂ ਔਰਤ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਨੇ 20 ਮਾਰਚ ਨੂੰ ਥਾਣਾ ਡਵੀਜ਼ਨ ਨੰਬਰ 6 ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਤਾਂ ਰਸਤੇ ਵਿੱਚ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਬੇਸਬਾਲ ਦੀਆਂ ਡੰਡਿਆਂ ਨਾਲ ਕੁੱਟਮਾਰ ਕੀਤੀ। ਪੁਲੀਸ ਨੇ ਕੁੱਟਮਾਰ ਦਾ ਕੇਸ ਦਰਜ ਕਰ ਲਿਆ ਪਰ ਪੁਲੀਸ ਇਨ੍ਹਾਂ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਏਐਸਆਈ ਹਰਚਰਨ ਸਿੰਘ ਖ਼ਿਲਾਫ਼ ਉੱਚ ਅਧਿਕਾਰੀਆਂ ਨੂੰ ਆਨਲਾਈਨ ਸ਼ਿਕਾਇਤ ਵੀ ਦਿੱਤੀ ਹੈ। ਜਦੋਂ ਉਹ ਏਐਸਆਈ ਹਰਚਰਨ ਸਿੰਘ ਨੂੰ ਮੁਲਜ਼ਮ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦਾ ਹਾਲ ਪੁੱਛਣ ਗਈ ਤਾਂ ਉਸ ਨੇ ਉਸ ਦੀ ਧੀ ਨਾਲ ਦੁਰਵਿਵਹਾਰ ਕੀਤਾ।