5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ, ਪੁੱਤ ਦੇ ਨਾਂਅ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਹੀ ਮੰਗ ਰਿਹਾ ਸੀ ਪੈਸੇ

5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ, ਪੁੱਤ ਦੇ ਨਾਂਅ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਹੀ ਮੰਗ ਰਿਹਾ ਸੀ ਪੈਸੇ

ਵੀਓਪੀ ਬਿਊਰੋ – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਅਬੋਹਰ ਵਿੱਚ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੱਲ ਪਟਵਾਰੀ ਨੂੰ ਅਬੋਹਰ ਨਿਵਾਸੀ ਰਾਹੁਲ ਸਚਦੇਵਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਉਸ ਦੇ ਪਲਾਟ, ਜੋ ਕਿ ਪਹਿਲਾਂ ਉਸ ਦੀ ਮਾਤਾ ਦੇ ਨਾਂ ‘ਤੇ ਸੀ, ਦੀ ਰਜਿਸਟਰੀ ਕਰਵਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

error: Content is protected !!