Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
17
ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਫਸਾਉਂਣ ਦੀ ਕੋਸ਼ਿਸ਼, ਬਲਕੌਰ ਸਿੰਘ ਪਹੁੰਚੇ ਥਾਣੇ
Crime
Latest News
Politics
Punjab
ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਫਸਾਉਂਣ ਦੀ ਕੋਸ਼ਿਸ਼, ਬਲਕੌਰ ਸਿੰਘ ਪਹੁੰਚੇ ਥਾਣੇ
April 17, 2024
Voice of Punjab
ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿੰਡ ਮੂਸਾ ਦੀ ਸਰਪੰਚ ਹੈ। ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਬਾਰੇ ਉਸ ਵੇਲੇ ਜਾਣਕਾਰੀ ਮਿਲੀ ਜਦੋਂ ਜਾਅਲੀ ਦਸਤਖਤਾਂ ਅਤੇ ਜਾਅਲੀ ਮੋਹਰ ਲਗਾਏ ਹੋਏ ਪੈਨਸ਼ਨ ਦੇ ਕਾਗਜ਼ ਜ਼ਿਲ੍ਹਾ ਬਾਲ ਵਿਕਾਸ ਦਫ਼ਤਰ ’ਚ ਪਹੁੰਚੇ। ਇਨ੍ਹਾਂ ਕਾਗਜ਼ਾਤਾਂ ’ਚ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਮੂਸਾ ਦਾ ਨਾਂਅ ਲਿਖ ਕੇ ਫਾਰਮ ਭਰੇ ਗਏ ਸਨ। ਇਨ੍ਹਾਂ ’ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾਈ ਗਈ ਸੀ।
ਦਫ਼ਤਰ ਦੇ ਅਧਿਕਾਰੀਆਂ ਨੇ ਜਦ ਰਿਕਾਰਡ ਦੇਖਿਆ ਤਾਂ ਸਹੀ ਰਿਕਾਰਡ ਨਾ ਮਿਲਣ ’ਤੇ ਉਹ ਪਿੰਡ ਮੂਸਾ ਪੁੱਜੇ, ਜਿੱਥੇ ਸਰਪੰਚ ਚਰਨ ਕੌਰ ਤੋਂ ਪਤਾ ਲੱਗਿਆ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਜਾਅਲੀ ਹਨ।
ਇਸ ਦੇ ਬਾਅਦ ਜਾਂਚ ’ਚ ਪਤਾ ਲੱਗਾ ਕਿ ਕਿਸੇ ਨਾਮਾਲੂਮ ਔਰਤ ਨੇ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਲਾਧੂਕਾ ਜ਼ਿਲ੍ਹਾ ਫਾਜ਼ਿਲਕਾ ਦੇ ਆਧਾਰ ਕਾਰਡ ਨਾਲ ਛੇੜਛਾੜ ਕਰ ਕੇ, ਫੋਟੋ ਤਬਦੀਲ ਕਰ ਕੇ, ਉਸ ਦੇ ਬੈਂਕ ਖਾਤੇ ਦੇ ਨੰਬਰ ਨਾਲ ਛੇੜਛਾੜ ਕਰਨ ਤੋਂ ਇਲਾਵਾ ਜਾਅਲੀ ਸ਼ਨਾਖਤੀ ਕਾਰਡ ਅਤੇ ਚੀਫ ਮੈਡੀਕਲ ਅਫਸਰ ਕੋਲੋਂ ਜਾਅਲੀ ਅੰਗਹੀਣ ਆਈਡੀ ਬਣਵਾ ਕੇ ਪੈਨਸ਼ਨ ਲਈ ਫਾਰਮ ਭਰੇ ਸਨ।
ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਪਿੰਡ ਮੂਸਾ ਨਾਲ ਸਬੰਧਿਤ ਨਹੀਂ ਪਾਈ ਗਈ। ਇਨ੍ਹਾਂ ਜਾਅਲੀ ਦਸਤਖਤਾਂ ਅਤੇ ਜਾਅਲੀ ਮੋਹਰ ਦੀ ਵਰਤੋਂ ਕਰਨ ਬਾਰੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਨੇ ਥਾਣਾ ਸਿਟੀ-2 ਪੁਲਿਸ ਕੋਲ ਸ਼ਿਕਾਇਤ ਕੀਤੀ। ਪੁਲਿਸ ਨੇ ਇਸ ਮਾਮਲੇ ’ਚ ਬਲਕੌਰ ਸਿੰਘ ਤੋਂ ਇਲਾਵਾ ਮਨਦੀਪ ਸਿੰਘ ਜੂਨੀਅਰ ਸਹਾਇਕ ਦਫ਼ਤਰ ਸਿਵਲ ਸਰਜਨ ਮਾਨਸਾ, ਗੁਰਜਿੰਦਰ ਕੌਰ ਕਲਰਕ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਨਸਾ ਅਤੇ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਪਿੰਡ ਲਾਧੂਕਾ ਦੇ ਬਿਆਨ ਦਰਜ ਕਰਨ ਮਗਰੋਂ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਨਾਮਾਲੂਮ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
Post navigation
ਫਲਾਈਉਵਰ ਬਰਿੰਜ਼ ਦੋਨਾਂ ਚ ਹੁੰਦਾ ਜ਼ਮੀਨ ਆਸਮਾਨ ਦਾ ਅੰਤਰ, ਲੋਕਾਂ ਨੂੰ ਪੈ ਜਾਂਦਾ ਭੁਲੇਖਾ
ਦਿੱਲੀ ਚ ਅਰਵਿੰਦ ਕੇਜ਼ਰੀਵਾਲ ਬਣੇ ‘ਭਗਵਾਨ ਰਾਮ’ ਵੈਬਸਾਈਟ ਲਾਂਚ ਕੀਤੀ ਨਾਮ ਰੱਖਿਆ ‘ਰਾਮ ਰਾਜ਼’
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us