PSEB 10ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਮਾਰੀ ਬਾਜ਼ੀ, ਪਹਿਲੇ-ਦੂਜੇ ਸਥਾਨ ‘ਤੇ ਲੁਧਿਆਣਾ ਦੇ ਇੱਕੋ ਸਕੂਲ ਦੀਆਂ ਕੁੜੀਆਂ ਕਾਬਿਜ਼

PSEB 10ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਮਾਰੀ ਬਾਜ਼ੀ, ਪਹਿਲੇ-ਦੂਜੇ ਸਥਾਨ ‘ਤੇ ਲੁਧਿਆਣਾ ਦੇ ਇੱਕੋ ਸਕੂਲ ਦੀਆਂ ਕੁੜੀਆਂ ਕਾਬਿਜ਼

ਮੁਹਾਲੀ (ਵੀਓਪੀ ਬਿਊਰੋ) ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਨਤੀਜਿਆਂ ਵਿੱਚ ਵੀ ਲੜਕੀਆਂ ਨੇ ਬਾਜ਼ੀ ਮਾਰੀ ਹੈ ਅਤੇ ਪਹਿਲੇ ਤਿੰਨ ਸਥਾਨਾਂ ‘ਤੇ ਲੜਕੀਆਂ ਰਹੀਆਂ ਹਨ।

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ, ਲੁਧਿਆਣਾ ਦੀ ਅਦਿਤੀ ਨੇ ਵੀਰਵਾਰ ਦੁਪਹਿਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੁਆਰਾ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਟਾਪ ਕੀਤਾ ਹੈ। ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਦੂਜੇ ਸਥਾਨ ’ਤੇ ਰਹੀ।

ਇਸ ਸਾਲ ਦਾ ਨਤੀਜਾ 97.24 ਫ਼ੀਸਦੀ ਰਿਹਾ। ਜਿਸ ਵਿੱਚ ਲੁਧਿਆਣਾ ਦੀ ਅਦਿਤੀ ਨੇ 100 ਫੀਸਦੀ ਅੰਕਾਂ ਨਾਲ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਦੂਜੇ ਤੇ ਤੀਜੇ ਸਥਾਨ ਲਈ ਅਲੀਸ਼ਾ ਤੇ ਕਰਮਨਪ੍ਰੀਤ ਕੌਰ ਨੇ ਕ੍ਰਮਵਾਰ 99.23, 99.23 ਫ਼ੀਸਦੀ ਅੰਕ ਹਾਸਲ ਕੀਤੇ।

error: Content is protected !!