ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਰਹਿਣ ਵਾਲੇ ਵਿਅਕਤੀ ਨੇ ਦਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਜਲੰਧਰ ਦੇ ਰੇਲਵੇ ਕੁਆਟਰਾਂ ਨੇੜੇ ਅਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਉਹ ਜਲੰਧਰ ਵਿਚ ਮੋਚੀ ਦਾ ਕੰਮ ਕਰਦਾ ਸੀ। ਉਸ ਦਾ ਵਿਆਹ 2010 ਵਿਚ ਜਲੰਧਰ ਵਿਚ ਹੋਇਆ ਸੀ। ਅਗਲੇ ਸਾਲ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ। ਅਗਲੇ ਹੀ ਸਾਲ ਉਸ ਦੀ ਪਤਨੀ ਦੀ ਕੁੱਝ ਕਾਰਨਾਂ ਕਰਕੇ ਮੌਤ ਹੋ ਗਈ।