ਕਿਸਮਤ ‘ਚ ਹਾਰ ਲਿਖਾ ਕੇ IPL ‘ਚ ਉੱਤਰੀ ਪੰਜਾਬ ਕਿੰਗਜ਼, ਮੁੰਬਈ ਨੇ ਵੀ ਬੁਰੀ ਤਰ੍ਹਾਂ ਹਰਾਇਆ

ਕਿਸਮਤ ‘ਚ ਹਾਰ ਲਿਖਾ ਕੇ IPL ‘ਚ ਉੱਤਰੀ ਪੰਜਾਬ ਕਿੰਗਜ਼, ਮੁੰਬਈ ਨੇ ਵੀ ਬੁਰੀ ਤਰ੍ਹਾਂ ਹਰਾਇਆ

ਵੀਓਪੀ ਬਿਊਰੋ- IPL ‘ਚ ਇਸ ਵਾਰ ਵੀ ਪੰਜਾਬ ਕਿੰਗਜ਼ ਦੀ ਟੀਮ ਕੁਝ ਖਾਸ ਨਹੀਂ ਕਰ ਰਹੀ ਅਤੇ ਇੱਕ ਤੋਂ ਬਾਅਦ ਇੱਕ ਹਾਰ ਕਾਰਨ ਟੀਮ ਸਭ ਤੋਂ ਹੇਠਲੇ ਪਾਇਦਾਨ ਵੱਲ ਵੱਧ ਰਹੀ ਹੈ। ਕੱਲ੍ਹ IPL 2024 ਦਾ 33ਵਾਂ ਮੈਚ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਗਿਆ।


ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 192 ਦੌੜਾਂ ਬਣਾਈਆਂ ਹਨ। ਜਵਾਬ ‘ਚ ਪੰਜਾਬ ਦੀ ਟੀਮ 183 ਦੌੜਾਂ ‘ਤੇ ਆਲ ਆਊਟ ਹੋ ਗਈ।

ਇਸ ਤਰ੍ਹਾਂ ਇਸ ਵਾਰ ਵੀ ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ 9 ਦੌੜਾਂ ਨਾਲ ਹਰਾ ਕੇ ਅੰਕ ਸੂਚੀ ਵਿੱਚ ਸੱਤਵਾਂ ਸਥਾਨ ਹਾਸਲ ਕਰ ਲਿਆ ਹੈ। ਹੁਣ ਟੀਮ ਦੇ ਖਾਤੇ ਵਿੱਚ ਛੇ ਅੰਕ ਹਨ ਜਦਕਿ ਪੰਜਾਬ ਦੀ ਟੀਮ ਚਾਰ ਅੰਕਾਂ ਨਾਲ ਨੌਵੇਂ ਸਥਾਨ ’ਤੇ ਹੈ। ਇਸ ਮੈਚ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਮੁੰਬਈ ਇੰਡੀਅਨਜ਼ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 192 ਦੌੜਾਂ ਬਣਾਈਆਂ।

ਜਵਾਬ ਵਿੱਚ ਪੰਜਾਬ ਦੀ ਟੀਮ 183 ਦੌੜਾਂ ਹੀ ਬਣਾ ਸਕੀ ਅਤੇ 19.1 ਓਵਰਾਂ ਵਿੱਚ ਆਲ ਆਊਟ ਹੋ ਗਈ। ਮੁੰਬਈ ਲਈ ਜੈਰਾਲਡ ਕੋਏਟਜ਼ੀ ਅਤੇ ਜਸਪ੍ਰੀਤ ਬੁਮਰਾਹ ਨੇ ਘਾਤਕ ਗੇਂਦਬਾਜ਼ੀ ਕੀਤੀ। ਦੋਵਾਂ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਬੁਮਰਾਹ ਨੂੰ ਉਸ ਦੀ ਘਾਤਕ ਗੇਂਦਬਾਜ਼ੀ ਲਈ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ।

 

193 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਦੀ ਸ਼ੁਰੂਆਤ ਖਰਾਬ ਰਹੀ। ਟੀਮ ਨੇ 14 ਗੇਂਦਾਂ ਦੇ ਸਕੋਰ ‘ਤੇ ਚਾਰ ਵਿਕਟਾਂ ਗੁਆ ਦਿੱਤੀਆਂ ਸਨ। ਪੰਜਵਾਂ ਝਟਕਾ ਹਰਪ੍ਰੀਤ ਸਿੰਘ ਦੇ ਰੂਪ ਵਿੱਚ ਲੱਗਾ ਜੋ ਸਿਰਫ਼ 13 ਦੌੜਾਂ ਹੀ ਬਣਾ ਸਕੇ। ਇਸ ਮੈਚ ਵਿੱਚ ਸੈਮ ਕੁਰਨ ਨੇ ਛੇ ਦੌੜਾਂ, ਪ੍ਰਭਸਿਮਰਨ ਸਿੰਘ ਨੇ ਜ਼ੀਰੋ, ਰਿਲੇ ਰੂਸੋ ਨੇ ਇੱਕ ਦੌੜਾਂ ਅਤੇ ਲਿਆਮ ਲਿਵਿੰਗਸਟੋਨ ਨੇ ਇੱਕ ਦੌੜਾਂ ਬਣਾਈਆਂ। ਇਸ ਮੈਚ ‘ਚ ਹਰਪ੍ਰੀਤ ਸਿੰਘ ਅਤੇ ਸ਼ਸ਼ਾਂਕ ਸਿੰਘ ਵਿਚਾਲੇ 35 ਦੌੜਾਂ ਦੀ ਸਾਂਝੇਦਾਰੀ ਹੋਈ। ਸ਼ਸ਼ਾਂਕ ਨੇ ਦੋ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 41 ਦੌੜਾਂ ਬਣਾਈਆਂ।

ਆਸ਼ੂਤੋਸ਼ ਸ਼ਰਮਾ ਨੇ ਮੁੰਬਈ ਖਿਲਾਫ ਹਮਲਾਵਰ ਪ੍ਰਦਰਸ਼ਨ ਕੀਤਾ। ਉਸ ਨੇ ਸਿਰਫ 28 ਗੇਂਦਾਂ ‘ਤੇ 61 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਦੌਰਾਨ ਉਸ ਨੇ 217.85 ਦੀ ਸਟ੍ਰਾਈਕ ਰੇਟ ਨਾਲ ਦੋ ਚੌਕੇ ਤੇ ਸੱਤ ਛੱਕੇ ਲਾਏ। ਇਹ ਉਸ ਦੇ ਕਰੀਅਰ ਦਾ ਪਹਿਲਾ ਅਰਧ ਸੈਂਕੜਾ ਹੈ। ਹਾਲਾਂਕਿ ਉਹ ਆਪਣੀ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ।

error: Content is protected !!