10ਵੀਂ ‘ਚੋਂ ਅਵੱਲ ਰਹੀਆਂ ਕੁੜੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆਂ ਕਹੀ ਵੱਡੀ ਗੱਲ

10ਵੀਂ ‘ਚੋਂ ਅਵੱਲ ਰਹੀਆਂ ਕੁੜੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆਂ ਕਹੀ ਵੱਡੀ ਗੱਲ

ਚੰਡੀਗੜ੍ਹ/ਮੁਹਾਲੀ (ਵੀਓਪੀ ਬਿਊਰੋ) ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਸੀ, ਜਿਸ ਵਿੱਚ ਕੁੜੀਆਂ ਨੇ ਬਾਜੀ ਮਾਰਦੇ ਹੋਏ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕੀਤਾ ਸੀ। ਕੁੜੀਆਂ ਦੀ ਇਸ ਕਾਮਯਾਬੀ ‘ਤੇ ਹਰ ਕੋਈ ਉਨ੍ਹਾਂ ਨੂੰ ਵਧਾਈਆਂ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਮਾਪਿਆਂ ਦੀ ਖੁਸ਼ੀ ਦਾ ਤਾਂ ਕੋਈ ਟਿਕਾਣਾ ਹੀ ਨਹੀਂ ਹੈ।

ਇਸ ਵਿਚਕਾਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਵੱਲ ਰਹੀਆਂ ਕੁੜੀਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਹੈ।

 

ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਜਮਾਤ ਵਿੱਚੋਂ ਅਵੱਲ ਰਹੀਆਂ ਕੁੜੀਆਂ ਨੂੰ ਵਧਾਈ ਦਿੰਦਿਆਂ ਲਿਖਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ..ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ… ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ… ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ…ਬਾਕੀ ਪਾਸ ਹੋਏ ਸਾਰੇ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵੀ ਬਹੁਤ ਬਹੁਤ ਵਧਾਈਆਂ…।

error: Content is protected !!