ਸਿਰਫਿਰੇ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾ’ਤੀ ਅੱਗ, ਪੇਟ ‘ਚ ਸਨ ਜੁੜਵਾਂ ਬੱਚੇ

ਸਿਰਫਿਰੇ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾ’ਤੀ ਅੱਗ, ਪੇਟ ‘ਚ ਸਨ ਜੁੜਵਾਂ ਬੱਚੇ

ਵੀਓਪੀ ਬਿਊਰੋ – ਅੰਮ੍ਰਿਤਸਰ ‘ਚ ਮਾਮੂਲੀ ਘਰੇਲੂ ਝਗੜੇ ਕਾਰਨ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਔਰਤ ਦੇ ਪੇਟ ਵਿੱਚ ਜੁੜਵਾਂ ਬੱਚੇ ਸਨ। ਦੋਸ਼ੀ ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ।

ਮ੍ਰਿਤਕ ਔਰਤ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ‘ਤੇ ਆਪਸ ‘ਚ ਲੜਦੇ ਰਹਿੰਦੇ ਸਨ।

ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਪੁਲਿਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ।

error: Content is protected !!