ਨਿੱਕੜਿਆਂ ਦੀ ਜ਼ਿੰਦਗੀ ਨਾਲ ਖਿਲਵਾੜ; ਬਰਨਾਲਾ ‘ਚ ਟਰੱਕ ਨਾਲ ਟਕਰਾਈ ਸਕੂਲੀ ਬੱਸ, 14 ਬੱਚੇ ਗੰਭੀਰ ਜ਼ਖਮੀ

ਨਿੱਕੜਿਆਂ ਦੀ ਜ਼ਿੰਦਗੀ ਨਾਲ ਖਿਲਵਾੜ; ਬਰਨਾਲਾ ‘ਚ ਟਰੱਕ ਨਾਲ ਟਕਰਾਈ ਸਕੂਲੀ ਬੱਸ, 14 ਬੱਚੇ ਗੰਭੀਰ ਜ਼ਖਮੀ

ਬਰਨਾਲਾ (ਵੀਓਪੀ ਬਿਊਰੋ) ਸ਼ੁੱਕਰਵਾਰ ਨੂੰ ਇੱਥੇ ਇਕ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਦਾ ਡਰਾਈਵਰ, ਹੈਲਪਰ ਅਤੇ 14 ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ ‘ਤੇ ਧਨੌਲਾ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ। ਗੰਭੀਰ ਜ਼ਖਮੀ ਚਾਰ ਬੱਚਿਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਕੂਲ ਬੱਸ ਦੀ ਤੇਜ਼ ਰਫ਼ਤਾਰ ਕਾਰਨ ਇਹ ਹਾਦਸਾ ਵਾਰਿਆ ਹੈ।

error: Content is protected !!