ਗਮ ‘ਚ ਬਦਲੀਆਂ ਖੁਸ਼ੀਆਂ; ਬਰਾਤ ਵਾਲੀ ਵੈਨ ਨਾਲ ਟਕਰਾ ਗਿਆ ਟਰੱਕ, 9 ਲੋਕਾਂ ਨੇ ਤੋੜਿਆ ਦਮ

ਗਮ ‘ਚ ਬਦਲੀਆਂ ਖੁਸ਼ੀਆਂ; ਬਰਾਤ ਵਾਲੀ ਵੈਨ ਨਾਲ ਟਕਰਾ ਗਿਆ ਟਰੱਕ, 9 ਲੋਕਾਂ ਨੇ ਤੋੜਿਆ ਦਮ

ਵੀਓਪੀ ਬਿਊਰੋ – ਰਾਜਸਥਾਨ ਦੇ ਝਾਲਾਵਾੜ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਵੈਨ ਅਤੇ ਟਰੱਕ ਦੀ ਟੱਕਰ ਵਿੱਚ 9 ਲੋਕਾਂ ਦੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਣਕਾਰੀ ਲਈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ‘ਚ ਜਾਨ ਗਵਾਉਣ ਵਾਲੇ ਮੱਧ ਪ੍ਰਦੇਸ਼ ਤੋਂ ਆ ਰਹੇ ਸਨ। ਫਿਲਹਾਲ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਐੱਸਪੀ ਰਿਚਾ ਤੋਮਰ ਨੇ ਦੱਸਿਆ ਕਿ ਇਸ ਦਰਦਨਾਕ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੈ। ਤੇਜ਼ ਰਫਤਾਰ ਮਾਰੂਤੀ ਵੈਨ ਅਤੇ ਟਰੱਕ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਤੋਂ ਇਕ ਵਿਆਹ ਸਮਾਰੋਹ ‘ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਜਦੋਂ ਇਹ ਲੋਕ ਝਾਲਾਵਾੜ ‘ਚ ਨੈਸ਼ਨਲ ਹਾਈਵੇਅ (ਐੱਨ.ਐੱਚ. 52) ‘ਤੇ ਅਕਲੇਰ ਨੇੜੇ ਪਹੁੰਚੇ ਤਾਂ ਇਹ ਭਿਆਨਕ ਹਾਦਸਾ ਵਾਪਰ ਗਿਆ।

ਘਟਨਾ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਅਤੇ ਟਰੱਕ-ਟਰਾਲੀ ਵਿਚਾਲੇ ਹੋਈ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉਡ ਗਏ। ਜਦੋਂ ਆਸਪਾਸ ਦੇ ਲੋਕਾਂ ਨੇ ਇਹ ਦੇਖਿਆ ਤਾਂ ਉਹ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਤੱਕ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅਕਲੇਰ ਪੁਲਿਸ ਮੌਕੇ ‘ਤੇ ਮੌਜੂਦ ਹੈ। ਘਟਨਾ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

error: Content is protected !!