ਪੰਜਾਬ ‘ਚ ਗੈਂਗਵਾਰ ਦੀ ਤਿਆਰੀ ‘ਚ ਫਿਰਦੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੁਰਗੇ ਹਥਿਆਰਾਂ ਸਮੇਤ ਕਾਬੂ

ਪੰਜਾਬ ‘ਚ ਗੈਂਗਵਾਰ ਦੀ ਤਿਆਰੀ ‘ਚ ਫਿਰਦੇ ਜੱਗੂ ਭਗਵਾਨਪੁਰੀਆ ਗੈਂਗ ਦੇ 3 ਗੁਰਗੇ ਹਥਿਆਰਾਂ ਸਮੇਤ ਕਾਬੂ

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਤੇ ਡੀਜੀਪੀ ਪੰਜਾਬ ਦੇ ਹੁਕਮਾਂ ‘ਤੇ ਸੂਬੇ ਵਿੱਚ ਨਸ਼ਾ ਤਸਕਰਾਂ ਦੇ ਗੈਂਗਸਟਰਾਂ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਡੇ ਪੱਧਰ ‘ਤੇ ਕਾਰਵਾਈਆਂ ਕਰ ਰਹੀ ਹੈ। ਇਸੇ ਤਹਿਤ ਕੱਲ੍ਹ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 3 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਪੰਜਾਬ ਵਿੱਚ ਗੈਂਗਸਟਰਾਂ ਖਿਲਾਫ ਮੁਹਿੰਮ ਜਾਰੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਬਦਨਾਮ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਤੋਂ ਜੋ ਗੱਲ ਸਾਹਮਣੇ ਆਈ ਹੈ, ਉਸ ਮੁਤਾਬਕ ਇਹ ਗੈਂਗਸਟਰ ਪੰਜਾਬ ਵਿੱਚ ਵੱਡੀ ਗੈਂਗਵਾਰ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਸਨ ਅਤੇ ਕਿਸੇ ਵਿਰੋਧੀ ਗੈਂਗ ਦੇ ਮੈਂਬਰਾਂ ਦਾ ਕਤਲ ਕਰ ਦੀ ਯੋਜਨਾ ਬਣਾ ਰਹੇ ਸਨ।

ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿੱਚ ਲੋੜੀਂਦੇ ਸਨ। ਜਾਣਕਾਰੀ ਮੁਤਾਬਕ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਗਏ ਸਨ। ਫਿਲਹਾਲ ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!