ਕੇਜਰੀਵਾਲ ਦੀਆਂ ਵਧੀਆਂ ਮੁਸੀਬਤਾਂ; ਅਦਾਲਤ ਨੇ ਨਹੀਂ ਕੱਢਿਆ ਬਾਹਰ, 7 ਮਈ ਤੱਕ ਰਹੇਗਾ ਜੇਲ੍ਹ ‘ਚ

ਕੇਜਰੀਵਾਲ ਦੀਆਂ ਵਧੀਆਂ ਮੁਸੀਬਤਾਂ; ਅਦਾਲਤ ਨੇ ਨਹੀਂ ਕੱਢਿਆ ਬਾਹਰ, 7 ਮਈ ਤੱਕ ਰਹੇਗਾ ਜੇਲ੍ਹ ‘ਚ

ਵੀਓਪੀ ਬਿਊਰੋ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰੋਜ਼ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਉਸ ਦੀ ਸਾਥੀ ਕਵਿਤਾ ਦੀ ਨਿਆਂਇਕ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ ਗਈ ਹੈ।

ਇਸ ਫੈਸਲੇ ਮਗਰੋਂ ਹੁਣ ਅਰਵਿੰਦ ਕੇਜਰੀਵਾਲ ਦੀ ਅਗਲੀ ਪੇਸ਼ੀ 7 ਮਈ ਨੂੰ ਹੋਵੇਗੀ। ਅੱਜ ਸੀਐਮ ਕੇਜਰੀਵਾਲ ਮੰਗਲਵਾਰ ਨੂੰ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਜੇਲ ਤੋਂ ਪੇਸ਼ ਹੋਏ।

ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਸੀ। ਕੇਜਰੀਵਾਲ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

error: Content is protected !!