ਗੁਲਾਬੋ ਮਾਸੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਨਿਰਮਲ ਰਿਸ਼ੀ ‘ਪਦਮਸ਼੍ਰੀ ਪੁਰਸਕਾਰ’ ਨਾਲ ਸਨਮਾਨਿਤ

ਨਿਰਮਲ ਰਿਸ਼ੀ ‘ਪਦਮਸ਼੍ਰੀ ਪੁਰਸਕਾਰ’ ਨਾਲ ਸਨਮਾਨਿਤ, ਗੁਲਾਬੋ ਮਾਸੀ ਨੇ ਵਧਾਇਆ ਪੰਜਾਬੀਆਂ ਦਾ ਮਾਣ

ਵੀਓਪੀ ਬਿਊਰੋ – ਪੰਜਾਬੀ ਫਿਲਮ ਇੰਡਸਟਰੀ ਦੀ ਧੜਕਣ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਨੇ ਪੰਜਾਬ ਦਾ ਨਾਮ ਉਦੋਂ ਹੋਰ ਚਮਕਾ ਦਿੱਤਾ ਜਦ ਉਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ‘ਪਦਮਸ਼੍ਰੀ ਪੁਰਸਕਾਰ’ ਦੇ ਕੇ ਸਨਮਾਨਿਤ ਕੀਤਾ। ਨਿਰਮਲ ਰਿਸ਼ੀ ਨੂੰ ਪਾਲੀਵੁੱਡ ਦੀ ‘ਗੁਲਾਬੋ ਮਾਸੀ’ ਵੀ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਦੇ ਇਸ ਰੋਲ ਨੂੰ ਕਾਫ਼ੀ ਪ੍ਰਸਿੱਧੀ ਮਿਲੀ ਸੀ।

ਅਦਾਕਾਰਾ ਨਿਰਮਲ ਰਿਸ਼ੀ ਦੀ ਇਸ ਕਾਮਯਾਬੀ ‘ਤੇ ਪ੍ਰਸ਼ੰਸਕ ਅਤੇ ਕਲਾਕਾਰ ਕਮੈਂਟ ਕਰਕੇ ਨਿਰਮਲ ਰਿਸ਼ੀ ਨੂੰ ਵਧਾਈ ਦੇ ਰਹੇ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਸੁਲਭ ਇੰਟਰਨੈਸ਼ਨਲ ਦੇ ਸੰਸਥਾਪਕ ਬਿੰਦੇਸ਼ਵਰ ਪਾਠਕ ਅਤੇ ਕਈ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਪਤਵੰਤੇ ਮੌਜੂਦ ਸਨ।

error: Content is protected !!