Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
23
ਆਖਿਰ ਕਿਉਂ ਆਮ ਲੋਕਾਂ ਲਈ ਬੰਦ ਕੀਤੀ ਗਈ ਸੀਐੱਮ ਦੇ ਘਰ ਨੂੰ ਜਾਂਦੀ ਸੜਕ ?, ਕੋਰਟ ਨੇ ਲਗਾਈ ਪੰਜਾਬ ਪੁਲਿਸ ਨੂੰ ਫਟਕਾਰ
Latest News
National
Politics
Punjab
ਆਖਿਰ ਕਿਉਂ ਆਮ ਲੋਕਾਂ ਲਈ ਬੰਦ ਕੀਤੀ ਗਈ ਸੀਐੱਮ ਦੇ ਘਰ ਨੂੰ ਜਾਂਦੀ ਸੜਕ ?, ਕੋਰਟ ਨੇ ਲਗਾਈ ਪੰਜਾਬ ਪੁਲਿਸ ਨੂੰ ਫਟਕਾਰ
April 23, 2024
Voice of Punjab
ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਪਰ ਇਹ ਆਮ ਲੋਕਾਂ ਤੱਕ ਕਿਸ ਤਰ੍ਹਾਂ ਦੀਆਂ ਸਹੂਲ਼ਤਾ ਪਹੁੰਚਾ ਰਹੀ ਇਸਤੇ ਇਕ ਵੱਡਾ ਸਵਾਲ ਖੜਾ ਹੋ ਗਿਆ ਹੈਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ਆਮ ਲੋਕਾਂ ਲਈ ਬੰਦ ਕੀਤੀ ਹੋਈ ਹੈ। ਜਿਸ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਇਸ ਨੂੰ ਖੋਲ੍ਹਿਆ ਜਾਵੇ। ਪੰਜਾਬ- ਹਰਿਆਣਾ ਹਾਈ ਕੋਰਟ ਨੇ ਇਸ ਸੜਕ ਨੂੰ ਪਹਿਲੀ ਮਈ ਤੋਂ ਆਮ ਲੋਕਾਂ ਲਈ ਖੋਲ੍ਹਣ ਦਾ ਆਦੇਸ਼ ਦਿੱਤਾ ਹੈ।
ਹਾਈ ਕੋਰਟ ਨੇ ਐੱਸਐੱਸਪੀ ਤੇ ਡੀਜੀਪੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਵੇਰੇ ਸੱਤ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਇਸ ਸੜਕ ਨੂੰ ਖੋਲ੍ਹਣ ਦਾ ਪ੍ਰਬੰਧ ਕਰਨ। ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ ਸੁਰੱਖਿਆ ਪ੍ਰਾਪਤ ਲੋਕਾਂ ਦੀ ਸੁਰੱਖਿਆ ਦੇ ਨਾਂ ‘ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਸਕਦਾ। ਕੋਰਟ ਨੇ ਪੁੱਛਿਆ ਹੈ ਕਿ ਲੋਕਾਂ ਲਈ ਇਹ ਸੜਕ ਕਿਉਂ ਨਹੀਂ ਖੋਲ੍ਹੀ ਜਾ ਸਕਦੀ।ਹਾਈ ਕੋਰਟ ਨੇ ਕਿਹਾ ਕਿ 1980 ਦੇ ਦਹਾਕੇ ‘ਚ ਅੱਤਵਾਦ ਵੇਲੇ ਸੜਕ ਬੰਦ ਕਰ ਦਿੱਤੀ ਗਈ ਸੀ ਤੇ ਉਦੋਂ ਤੋਂ ਚੀਜ਼ਾਂ ‘ਚ ਬਹੁਤ ਬਦਲਾਅ ਆਇਆ ਹੈ। ਜੇ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਸਾਹਮਣਲੀ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਬਿਨਾਂ ਕਿਸੇ ਜਾਇਜ਼ ਕਾਰਨ ਦੇ ਪੰਜਾਬ ਦੇ ਸੀਐੱਮ ਰਿਹਾਇਸ ਨੇੜਲੀ ਸੜਕ ਨੂੰ ਲੋਕਾਂ ਲਈ ਪੂਰੀ ਤਰ੍ਹਾਂ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ।
ਹਾਈ ਕੋਰਟ ਨੇ ਇਹ ਵੀ ਕਿਹਾ ਕਿ ਜ਼ਾਹਿਰ ਤੌਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਜਾਣ ਵਾਲਾ ਰਸਤਾ ਖੁੱਲ੍ਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਦੀ ਸੜਕ ਇਸ ਤੱਥ ਦੇ ਬਾਵਜੂਦ ਬੰਦ ਹੈ ਕਿ ਸੜਕ ਤੇ ਮੁੱਖ ਮੰਤਰੀ ਦੀ ਰਿਹਾਇਸ਼ ਵਿਚਾਲੇ 100 ਫੁੱਟ ਦੀ ਹਰੀ ਪੱਟੀ ਹੈ।ਹਾਈ ਕੋਰਟ ਦਾ ਇਹ ਵੀ ਵਿਚਾਰ ਸੀ ਕਿ ਸੁਪਰੀਮ ਕੋਰਟ ਦੀ ਵਾਰ-ਵਾਰ ਟਿੱਪਣੀ ਇਹ ਹੈ ਕਿ ਜਨਤਕ ਸੜਕਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਜ਼ਾਹਿਰ ਤੌਰ ‘ਤੇ ਇਹ ਸਹੀ ਨਹੀਂ ਹੈ। ਹਾਈ ਕੋਰਟ ਦੇ ਜਸਟਿਸ ਜੀਐੱਸ ਸੰਧਾਵਾਲੀਆ ਤੇ ਜਸਟਿਸ ਲਪੀਤਾ ਬੈਨਰਜੀ ਦੇ ਬੈਂਚ ਨੇ ਸ਼ਹਿਰ ‘ਚ ਸੜਕ ਕੁਨੈਕਟੀਵਿਟੀ ਦੇ ਮੁੱਦੇ ‘ਤੇ ਖੁਦ ਨੋਟਿਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤਾ।
ਕੋਰਟ ਨੇ ਕਿਹਾ ਕਿ ਇਸ ਪਾਰਕ ਨੂੰ ਮਾਸਟਰ ਪਲਾਨ 2031 ਮੁਤਾਬਕ ਵਿਰਾਸਤ ਦਾ ਦਰਜਾ ਦੇਣ ਦੀ ਸਿਫਾਰਸ਼ ਕੀਤੀ ਗਈ ਹੈ ਤੇ ਇਸ ਨੂੰ ਚੰਡੀਗੜ੍ਹ ਵਿਰਾਸਤ ਸੰਭਾਲ ਕਮੇਟੀ ਦੀ ਸਲਾਰ ‘ਤੇ ਮੂਲ ਯੋਜਨਾ ਮੁਤਾਬਕ ਪੂਰਾ ਕਰਨ ਦੀ ਲੋੜ ਹੈ।
Post navigation
ਪ੍ਰਵਾਸੀਆਂ ਨੂੰ ‘ਬਹੀਏ’ ਕਹਿੰਕੇ ਮਜ਼ਾਕ ਉਡਾਉਂਣ ਵਾਲੇ ਸਾਵਧਾਨ !, ਪੰਜਾਬ ਦੀਆਂ ਚੋਣਾਂ ਸਿਆਸਤ ਪਲਟਣ ਦਾ ਰੱਖਦੇ ਨੇ ਦਮ
ਘਰ ਦੁੱਧ ਪਾਉਣ ਆਉਣ ਵਾਲੇ ਨਾਲ ਲੜਾ ਲਿਆ ਇਸ਼ਕ, ਪਤੀ ਨੂੰ ਪਤਾ ਲੱਗਾ ਤਾਂ ਕਰ’ਤਾ ਕ+ਤ+ਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us