ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਨੌਜਵਾਨ ਦਾ ਕਤ+ਲ, ਅੰਮ੍ਰਿਤਸਰ ‘ਚ ਮਾਰੀਆਂ ਗੋਲੀਆਂ

ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਨੌਜਵਾਨ ਦਾ ਕਤ+ਲ, ਅੰਮ੍ਰਿਤਸਰ ‘ਚ ਮਾਰੀਆਂ ਗੋਲੀਆਂ

ਵੀਓਪੀ ਬਿਊਰੋ – ਅੰਮ੍ਰਿਤਸਰ ਬਾਈਪਾਸ ‘ਤੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਮ੍ਰਿਤਕ ਦੀ ਪਛਾਣ ਰੁਪਿੰਦਰ ਵਾਸੀ ਪਿੰਡ ਘਣੂਪੁਰ ਕਾਲੇ ਵਜੋਂ ਹੋਈ ਹੈ।

ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਗੋਲੀ ਚੱਲਣ ਦੀ ਇਸ ਘਟਨਾ ਵਿੱਚ ਪਿੰਡ ਘਣੂਪੁਰ ਕਾਲੇ ਵਾਸੀ ਰੁਪਿੰਦਰ ਦੀ ਮੌਤ ਹੋ ਗਈ ਹੈ।

ਉਸ ਨੇ ਦੱਸਿਆ ਕਿ ਮ੍ਰਿਤਕ ਰੁਪਿੰਦਰ ਅਤੇ ਉਸ ਦੇ ਸਾਥੀਆਂ ਖਿਲਾਫ 302 ਦਾ ਮਾਮਲਾ ਦਰਜ ਹੈ ਅਤੇ ਕੁਝ ਦਿਨ ਪਹਿਲਾਂ ਹੀ ਰੁਪਿੰਦਰ ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਇਆ ਸੀ। ਪੁਲਿਸ ਅਨੁਸਾਰ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

error: Content is protected !!