ਪਹਿਲਾਂ ਕਾਂਗਰਸ ਦੀ ਟਿਕਟ ‘ਤੇ ਉਨ੍ਹਾਂ ਦੇ ਚੋਣ ਮੈਦਾਨ ਵਿਚ ਉਤਾਰੇ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਕਾਂਗਰਸ ਵੱਲੋਂ ਜੀਤ ਮੋਹਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਉਹ ਬਠਿੰਡਾ ਦੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ ਤੇ ਉਨ੍ਹਾਂ ਵੱਲੋਂ ਕਾਗਜ਼ ਭਰੇ ਜਾ ਸਕਦੇ ਹਨ। ਉਨ੍ਹਾਂ ਵੱਲੋਂ ਨਾਮਜ਼ਦਗੀ ਦੀ ਫਾਈਲ ਤਿਆਰ ਕਰਵਾਈ ਜਾ ਰਹੀ ਹੈ।
ਇਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ, ਕਾਂਗਰਸ ਵੱਲੋਂ ਜੀਤ ਮਹਿੰਦਰ ਸਿੱਧੂ ਨੂੰ, ‘ਆਪ’ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੱਖਾ ਸਿਧਾਣਾ ਤੇ ਭਾਜਪਾ ਵਲੋਂ ਪਰਮਪਾਲ ਕੌਰ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ।