ਹੁਣ ਚੋਣ ਕਮਿਸ਼ਨ ਨੇ ਵੀ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਅਤੇ ਰੋਡ ਸ਼ੋਅ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਇੱਥੋਂ ਤੱਕ ਕਿ ਨਿਯਮਾਂ ਦੀ ਉਲੰਘਣਾ ਕਰਨ ‘ਤੇ ਬਾਕਾਇਦਾ ਚਲਾਨ ਵੀ ਜਾਰੀ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਵੱਲੋਂ ਮੋਹਾਲੀ ਵਿੱਚ ਕੀਤੇ ਗਏ ਰੋਡ ਸ਼ੋਅ ਦੌਰਾਨ ਸਾਹਮਣੇ ਆਇਆ ਹੈ।
ਪਤਾ ਲੱਗਿਆ ਹੈ ਕਿ ਮੋਹਾਲੀ ਦੇ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਦੀਪਾਂਕਰ ਗਰਗ ਨੇ ਵੀਡੀਓਗ੍ਰਾਫੀ ਦੇ ਆਧਾਰ ’ਤੇ ਹੁਣ ਤੱਕ ਪੰਜ ਦੇ ਕਰੀਬ ਵਿਅਕਤੀਆਂ ਦੇ ਚਲਾਨ ਕੱਟੇ ਹਨ। ਹੋਰ ਵੀਡਿਓ ਵੀ ਦੇਖੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਇਸ ਵਾਰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ‘ਤੇ ਚੋਣ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਮਿਸ਼ਨ ਵੱਲੋਂ ਆਪਣੇ ਪੱਧਰ ‘ਤੇ ਰਿਕਾਰਡਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਗੂਆਂ ਦੇ ਰੋਡ ਸ਼ੋਅ ਅਤੇ ਰੈਲੀਆਂ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਕਾਂਗਰਸ ‘ਚ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਦੇ ਰੋਡ ਸ਼ੋਅ ਦੀ ਵੀਡੀਓਗ੍ਰਾਫੀ ਦੇਖ ਕੇ ਚਲਾਨ ਕੱਟੇ ਗਏ ਹਨ।



ਇਸਤੋਂ ਇਲਾਵਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ, ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਹੈ, ਇਸ ਕਾਰਨ ਲੋਕ ਨਾ ਸਿਰਫ਼ ਆਪਣੀ ਜਾਨ ਜੋਖ਼ਮ ਵਿੱਚ ਪਾ ਰਹੇ ਹਨ, ਸਗੋਂ ਆਪਣੇ ਸਾਥੀ ਲੋਕਾਂ ਲਈ ਵੀ ਖ਼ਤਰਾ ਬਣ ਗਏ ਹਨ।