Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
April
26
ਭਾਈ ਅਮ੍ਰਿਤਪਾਲ ਦੇ ਚੋਣਾਂ ਲੜ੍ਹਨ ਤੇ ਸਸਪੈਂਸ ਹੋਇਆ ਖਤਮ, ਅਜ਼ਾਦ ਉਮੀਦਵਾਰ ਦੇ ਤੌਰ ਤੇ ਲੜਨਗੇ ਚੋਣਾਂ
Latest News
National
Politics
Punjab
ਭਾਈ ਅਮ੍ਰਿਤਪਾਲ ਦੇ ਚੋਣਾਂ ਲੜ੍ਹਨ ਤੇ ਸਸਪੈਂਸ ਹੋਇਆ ਖਤਮ, ਅਜ਼ਾਦ ਉਮੀਦਵਾਰ ਦੇ ਤੌਰ ਤੇ ਲੜਨਗੇ ਚੋਣਾਂ
April 26, 2024
Voice of Punjab
ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਣ ਲਈ ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
ਇਹ ਐਲਾਨ ਅੱਜ ਇੱਥੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਸਾਰਾਗੜ੍ਹੀ ਨੇੜੇ ਲੱਗੇ ਪੱਕਾ ਮੋਰਚੇ ਦੇ ਸਥਾਨ ਤੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ, ਪੰਚਾਇਤਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਲੇ ਸੰਦੇਸ਼ਾਂ ਮੁਤਾਬਿਕ ਸਮਾਂ ਅਤੇ ਹਾਲਾਤ ਇਹ ਮੰਗ ਕਰਦੇ ਹਨ ਕਿ ਜਿਸ ਤਰ੍ਹਾਂ ਸਰਕਾਰ ਨੌਜਵਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ, ਜਿਵੇਂ ਉਨ੍ਹਾਂ ਨੂੰ ਦੂਰ ਦੁਰਾਡੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਡਿਬਰੂਗੜ੍ਹ ਜੇਲ੍ਹ ਵਿੱਚ ਸੁਟਿੱਆ ਗਿਆ ਹੈ,
ਜਿੱਥੇ ਸਿਰਫ ਇੱਕ ਮੁਲਾਕਾਤ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਖੱਜਲਖੁਆਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਥੇ ਧਾਰਮਿਕ ਚੇਤਨਾ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਅਤੇ ਜਿੱਥੇ ਸਰਕਾਰ ਨੇ ਸਾਰੀਆਂ ਸ਼ਰਮਾਂ ਨੂੰ ਲਾਹ ਕੇ ਬੀਬੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਣ ਤੋਂ ਗੁਰੇਜ਼ ਨਹੀਂ ਕੀਤਾ, ਜਿੱਥੇ ਪਤਿਤਪੁਣੇ ਅਤੇ ਨਸ਼ਿਆਂ ਦੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ, ਗਰੀਬ ਸਿੱਖਾਂ ਦੇ ਧਰਮ ਪਰਿਵਰਤਨ ਨੂੰ ਰੋਕਣ ਲਈ ਸੰਸਥਾਵਾਂ ਵੱਲੋਂ ਕੋਈ ਰੂਪ ਰੇਖਾ ਨਹੀਂ ਉਲੀਕੀ ਜਾ ਰਹੀ, ਉੱਥੇ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਅਤੇ ਸਰਕਾਰ ਦੇ ਝੂਠਾਂ ਦਾ ਪਰਦਾ ਫਾਸ਼ ਕਰਨ ਲਈ ਅਤੇ ਨੌਜਵਾਨਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਲੈ ਕੇ ਜਾਣ ਅਤੇ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਐਨ.ਐੱਸ.ਏ. ਵਰਗੇ ਜ਼ਾਲਮ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਮਜਬੂਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਕੱਲ੍ਹ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚਾ ਮੁਲਾਕਾਤ ਕਰਨ ਲਈ ਜੇਲ੍ਹ ਵਿੱਚ ਪਹੁੰਚੇ ਤਾਂ ਉਹ ਏਜੰਸੀਆਂ ਦੀ ਮੌਜੂਦਗੀ ਵਿੱਚ ਭਾਈ ਸਾਹਿਬ ਨਾਲ ਕੋਈ ਗੱਲ ਨਾ ਕਰ ਸਕੇ, ਕਿਉਂਕਿ ਏਜੰਸੀਆਂ ਨਹੀਂ ਚਾਹੁੰਦੀਆਂ ਕਿ ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਦੇ ਜ਼ੁਲਮਾਂ ਅਤੇ ਅਨਿਆਂ ਦੀਆਂ ਕਹਾਣੀਆਂ ਦੂਜੇ ਮੁਲਕਾਂ ਵਿੱਚ ਵੀ ਪਹੁੰਚ ਜਾਣਗੀਆਂ।
Post navigation
ਇਸ ਜਗ੍ਹਾਂ ਦੇ ਲੋਕ ਕੁੱਤਿਆਂ ਵਾਂਗ ਪਾਲਦੇ ਨੇ ਪੱਥਰ, ਇੱਕਲੇਪਨ ਤੋਂ ਛੁਟਕਾਰੇ ਲਈ ਚੁਣਿਆ ਰਾਹ
ਮੋਟਰਸਾਈਕਲ ਤੋਂ ਗਾਇਬ ਹੋ ਗਈਆਂ ਇਹ ਜਰੂਰੀ ਚੀਜ਼ਾਂ, ਮਹਿੰਗੀ ਮੋਟਰਸਾਈਕਲ ਚ ਵੀ ਨਹੀਂ ਮਿਲ ਰਹੀਆਂ, 99 ਪ੍ਰਤੀਸ਼ਤ ਲੋਕ ਨਹੀਂ ਜਾਣਦੇ ਵਜ੍ਹਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us