ਜਿੱਥੇ ਸਿਰਫ ਇੱਕ ਮੁਲਾਕਾਤ ਕਰਨ ਲਈ ਵੀ ਕਈ ਤਰ੍ਹਾਂ ਦੀਆਂ ਖੱਜਲਖੁਆਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੱਥੇ ਧਾਰਮਿਕ ਚੇਤਨਾ ਮਾਰਚ ਕੱਢਣ ਦੀ ਇਜਾਜ਼ਤ ਨਹੀਂ ਅਤੇ ਜਿੱਥੇ ਸਰਕਾਰ ਨੇ ਸਾਰੀਆਂ ਸ਼ਰਮਾਂ ਨੂੰ ਲਾਹ ਕੇ ਬੀਬੀਆਂ ਨੂੰ ਵੀ ਜੇਲ੍ਹਾਂ ਵਿੱਚ ਸੁੱਟਣ ਤੋਂ ਗੁਰੇਜ਼ ਨਹੀਂ ਕੀਤਾ, ਜਿੱਥੇ ਪਤਿਤਪੁਣੇ ਅਤੇ ਨਸ਼ਿਆਂ ਦੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ, ਗਰੀਬ ਸਿੱਖਾਂ ਦੇ ਧਰਮ ਪਰਿਵਰਤਨ ਨੂੰ ਰੋਕਣ ਲਈ ਸੰਸਥਾਵਾਂ ਵੱਲੋਂ ਕੋਈ ਰੂਪ ਰੇਖਾ ਨਹੀਂ ਉਲੀਕੀ ਜਾ ਰਹੀ, ਉੱਥੇ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਅਤੇ ਸਰਕਾਰ ਦੇ ਝੂਠਾਂ ਦਾ ਪਰਦਾ ਫਾਸ਼ ਕਰਨ ਲਈ ਅਤੇ ਨੌਜਵਾਨਾਂ ਉੱਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਲੈ ਕੇ ਜਾਣ ਅਤੇ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਐਨ.ਐੱਸ.ਏ. ਵਰਗੇ ਜ਼ਾਲਮ ਕਾਨੂੰਨਾਂ ਨੂੰ ਖਤਮ ਕਰਾਉਣ ਲਈ ਮਜਬੂਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਕੱਲ੍ਹ ਜਦੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚਾ ਮੁਲਾਕਾਤ ਕਰਨ ਲਈ ਜੇਲ੍ਹ ਵਿੱਚ ਪਹੁੰਚੇ ਤਾਂ ਉਹ ਏਜੰਸੀਆਂ ਦੀ ਮੌਜੂਦਗੀ ਵਿੱਚ ਭਾਈ ਸਾਹਿਬ ਨਾਲ ਕੋਈ ਗੱਲ ਨਾ ਕਰ ਸਕੇ, ਕਿਉਂਕਿ ਏਜੰਸੀਆਂ ਨਹੀਂ ਚਾਹੁੰਦੀਆਂ ਕਿ ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਸਰਕਾਰ ਦੇ ਜ਼ੁਲਮਾਂ ਅਤੇ ਅਨਿਆਂ ਦੀਆਂ ਕਹਾਣੀਆਂ ਦੂਜੇ ਮੁਲਕਾਂ ਵਿੱਚ ਵੀ ਪਹੁੰਚ ਜਾਣਗੀਆਂ।