ਮਾਪਿਆਂ ਦੀਆਂ ਉਮੀਦਾਂ ਦਾ ਭਾਰ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕ+ਤ+ਲ

ਮਾਪਿਆਂ ਦੀਆਂ ਉਮੀਦਾਂ ਦਾ ਭਾਰ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕ+ਤ+ਲ

ਵੀਓਪੀ ਬਿਊਰੋ- ਮਲੇਰਕੋਟਲਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦੀ ਕੈਨੇਡਾ ਦੇ ਵ੍ਹਾਈਟ ਰੌਕ ਪੀਅਰ ‘ਤੇ ਬੁੱਧਵਾਰ ਨੂੰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਮਜੀਠੀਆ ਨੇ ਕੈਨੇਡਾ ਸਰਕਾਰ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ ਹੈ।

ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸੋਹੀ ਵਜੋਂ ਹੋਈ ਹੈ। ਜੋ ਸਾਲ 2018 ‘ਚ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਮਲੇਰਕੋਟਲਾ ਦੇ ਪਿੰਡ ਤੋਲੇਵਾਲ ਵਾਸੀ ਸੋਹੀ ਦੀ ਮੌਤ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਹੀ ਦੀ ਲਾਸ਼ ਵ੍ਹਾਈਟ ਰੌਕ ਪੀਅਰ ਨੇੜੇ ਬੀਚ ‘ਤੇ ਪਾਰਕਿੰਗ ‘ਚੋਂ ਮਿਲੀ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸੋਹੀ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਚਾਕੂਆਂ ਨਾਲ ਵਾਰ ਕੀਤਾ ਸੀ। ਜਿਸ ਵਿਚ ਉਸ ਦੀ ਮੌਤ ਹੋ ਗਈ। ਜਦੋਂ ਸੋਹੀ ‘ਤੇ ਸਮੁੰਦਰ ਦੇ ਕੰਢੇ ‘ਤੇ ਹਮਲਾ ਹੋਇਆ ਤਾਂ ਉਹ ਪਾਰਕਿੰਗ ਵਾਲੀ ਥਾਂ ਵੱਲ ਭੱਜ ਗਿਆ। ਫਿਰ ਮੁਲਜ਼ਮਾਂ ਨੇ ਉਸ ਨੂੰ ਜ਼ਮੀਨ ’ਤੇ ਸੁੱਟ ਕੇ ਹਮਲਾ ਕਰ ਦਿੱਤਾ।

error: Content is protected !!