CM ਮਾਨ ਨੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਤੇ ਰਾਮ ਤੀਰਥ ਪਹੁੰਚ ਕੇ ਲਿਆ ਅਸ਼ੀਰਵਾਦ

CM ਮਾਨ ਨੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਤੇ ਰਾਮ ਤੀਰਥ ਪਹੁੰਚ ਕੇ ਲਿਆ ਅਸ਼ੀਰਵਾਦ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਬੇਟੀ ਨਿਆਮਤ ਨਾਲ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੀਐੱਮ ਮਾਨ ਸਵੇਰੇ 10.50 ਵਜੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ।

ਮੁੱਖ ਮੰਤਰੀ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਫਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੇਟੀ ਦੀ ਬਖਸ਼ਿਸ਼ ਕੀਤੀ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਆਪਣੀ ਬੇਟੀ ਅਤੇ ਪਤਨੀ ਦੇ ਨਾਲ ਸ਼੍ਰੀ ਦੁਰਗਿਆਣਾ ਮੰਦਰ ਮੱਥਾ ਟੇਕਣ ਪਹੁੰਚੇ ਅਤੇ ਠਾਕੁਰ ਜੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਦੁਰਗਿਆਣਾ ਮੰਦਿਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਅਤੇ ਸਕੱਤਰ ਅਰੁਣ ਖੰਨਾ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਸਨ।

ਇਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਰਾਮ ਤੀਰਥ ਸਥਾਨ ਵੀ ਪਹੁੰਚੇ।

error: Content is protected !!