‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਾਲਾ ਸੋਢੀ ਹੋਇਆ ਅਗਵਾ, ਮੋਬਾਈਲ ਵੀ ਬੰਦ, ਦਿੱਲੀ ਪੁਲਿਸ ਨੇ ਸ਼ੁਰੂ ਕੀਤੀ ਜਾਂਚ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਾਲਾ ਸੋਢੀ ਹੋਇਆ ਅਗਵਾ, ਮੋਬਾਈਲ ਵੀ ਬੰਦ, ਦਿੱਲੀ ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਵੀਓਪੀ ਬਿਊਰੋ- ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਰੋਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾ ਕੇ ਮਸ਼ਹੂਰ ਹੋਏ ਅਦਾਕਾਰ ਗੁਰਚਰਨ ਸਿੰਘ ਲਾਪਤਾ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ 50 ਸਾਲਾ ਅਦਾਕਾਰ ਦੇ ਪਿਤਾ ਨੇ ਪੁਲਿਸ ਕੋਲ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਦਰਜ ਕਰਵਾਈ ਸ਼ਿਕਾਇਤ ਅਨੁਸਾਰ ਗੁਰਚਰਨ ਸਿੰਘ 22 ਅਪ੍ਰੈਲ ਨੂੰ ਸਵੇਰੇ 8.30 ਵਜੇ ਮੁੰਬਈ ਜਾਣ ਲਈ ਘਰੋਂ ਏਅਰਪੋਰਟ ਲਈ ਰਵਾਨਾ ਹੋਇਆ ਸੀ ਪਰ ਉਹ ਮੁੰਬਈ ਨਹੀਂ ਪਹੁੰਚਿਆ ਅਤੇ ਉਸ ਨਾਲ ਫ਼ੋਨ ਰਾਹੀਂ ਵੀ ਸੰਪਰਕ ਨਹੀਂ ਹੋ ਸਕਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਗੁਰਚਰਨ ਸਿੰਘ ਦੀ ਖਾਸ ਦੋਸਤ ਮਿਸ ਸੋਨੀ ਨੇ ਦੱਸਿਆ ਕਿ ਗੁਰਚਰਨ ਦੇ ਮਾਤਾ-ਪਿਤਾ ਬਹੁਤ ਪਰੇਸ਼ਾਨ ਹਨ ਅਤੇ ਉਨ੍ਹਾਂ ਨੇ ਦਿੱਲੀ ‘ਚ ਵੀ ਸ਼ਿਕਾਇਤ ਦਰਜ ਕਰਵਾਈ ਹੈ, ਮੈਂ ਮੁੰਬਈ ‘ਚ ਵੀ ਸ਼ਿਕਾਇਤ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅਜੇ ਤੱਕ ਮੁੰਬਈ ਨਹੀਂ ਆਏ ਤਾਂ ਇਹ ਸ਼ਿਕਾਇਤ ਦਰਜ ਨਹੀਂ ਕੀਤੀ ਜਾ ਸਕਦੀ। ਗੁਰਚਰਨ ਸਿੰਘ ਨੇ ਸਾਲ 2021 ਵਿੱਚ ਸ਼ੋਅ ਛੱਡਣ ਦੀ ਗੱਲ ਕਹੀ ਸੀ।

ਦਿੱਲੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸਟੀਵੀ ਵੀ ਚੈੱਕ ਕਰ ਰਹੀ ਹੈ, ਜਿਸ ਵਿੱਚ ਆਖਰੀ ਉਨ੍ਹਾਂ ਨੂੰ ਉਰਫ ਸੋਢੀ ਬੈਗ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ।

error: Content is protected !!