ਸੁਖਬੀਰ ਬਾਦਲ ਹਾਰ ਤੋਂ ਡਰਦਾ ਵੋਟਾਂ ‘ਚ ਹੀ ਨਹੀਂ ਖੜ੍ਹਾ ਹੋਇਆ, ਮੈਚ ਤੋਂ ਪਹਿਲਾਂ ਹੀ ਮੰਨ ਲਈ ਹਾਰ : CM ਮਾਨ

ਸੁਖਬੀਰ ਬਾਦਲ ਹਾਰ ਤੋਂ ਡਰਦਾ ਵੋਟਾਂ ‘ਚ ਹੀ ਨਹੀਂ ਖੜ੍ਹਾ ਹੋਇਆ, ਮੈਚ ਤੋਂ ਪਹਿਲਾਂ ਹੀ ਮੰਨ ਲਈ ਹਾਰ : CM ਮਾਨ

ਵੀਓਪੀ ਬਿਊਰੋ- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸੁਖਬੀਰ ਬਾਦਲ ਹਾਰ ਤੋਂ ਡਰ ਕੇ ਮੈਦਾਨ ਛੱਡ ਕੇ ਭੱਜ ਗਿਆ ਹੈ। ਉਸ ਨੂੰ ਅਹਿਸਾਸ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਵੀ ਮੌਕਾ ਨਹੀਂ ਦੇਣਗੇ, ਇਸੇ ਲਈ ਉਹ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਨਹੀਂ ਲੜ ਰਹੇ। ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਅਕਾਲੀ ਦਲ ਦੇ ਨੁਮਾਇੰਦਿਆਂ ਵਜੋਂ ਕਈ ਵਾਰ ਕੇਂਦਰ ਸਰਕਾਰ ਦਾ ਹਿੱਸਾ ਰਿਹਾ ਹੈ ਪਰ ਇਨ੍ਹਾਂ ਲੋਕਾਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੋਈ ਆਵਾਜ਼ ਨਹੀਂ ਉਠਾਈ।

ਇਹਨਾਂ ਨੇ ਹਮੇਸ਼ਾ ਆਪਣਾ ਫਾਇਦਾ ਹੀ ਦੇਖਿਆ ਅਤੇ ਪੰਜਾਬ ਦੇ ਹੱਕਾਂ ਨੂੰ ਅਣਗੌਲਿਆ ਕੀਤਾ, ਜਿਸ ਕਰਕੇ ਜਨਤਾ ਨੇ ਉਹਨਾਂ ਨੂੰ ਉਹਨਾਂ ਦੀ ਅਸਲੀ ਥਾਂ ਵਿਖਾ ਦਿੱਤੀ। ਸੀਐਮ ਮਾਨ ਸ਼ਨੀਵਾਰ ਨੂੰ ਫਿਰੋਜ਼ਪੁਰ ‘ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ‘ਚ ਰੋਡ ਸ਼ੋਅ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਤਸਵੀਰ ਦਿਖਾਉਂਦੇ ਹੋਏ ਕਿਹਾ ਕਿ ਭਾਜਪਾ ਬਾਬਾ ਸਾਹਿਬ ਵੱਲੋਂ ਲਿਖੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਨਹੀਂ ਹੈ। ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ।

error: Content is protected !!