ਸੁਖਬੀਰ ਬਾਦਲ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ‘ਚ ਖੜ੍ਹਾ ਕੀਤਾ ਆਪਣਾ ਉਮੀਦਵਾਰ

ਸੁਖਬੀਰ ਬਾਦਲ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ‘ਚ ਖੜ੍ਹਾ ਕੀਤਾ ਆਪਣਾ ਉਮੀਦਵਾਰ

ਵੀਓਪੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਐਲਾਨ ਦੇ ਨਾਲ ਹੀ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।

ਇਸ ਦੌਰਾਨ ਹੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੇ ਵੀ ਅਜ਼ਾਦ ਉਮੀਦਵਾਰ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ, ਅਜਿਹੇ ਵਿੱਚ ਜਿੱਥੇ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਸਪੋਰਟ ਦੀ ਗੱਲ ਕਹੀ ਗਈ ਹੈ, ਉੱਥੇ ਹੀ ਸੁਖਬੀਰ ਬਾਦਲ ਵੱਲੋਂ ਉਮੀਦਵਾਰ ਦੇ ਐਲਾਨ ਤੋਂ ਬਾਅਦ ਕਈ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ।

error: Content is protected !!