ਕਾਂਗਰਸ ਨੇ ਲੁਧਿਆਣਾ ਸੀਟ ਨੂੰ ਬਣਾਇਆ ਬਿੱਟੂ vs ਰਾਜਾ ਵੜਿੰਗ, ਚਾਰ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਕਾਂਗਰਸ ਨੇ ਲੁਧਿਆਣਾ ਸੀਟ ਨੂੰ ਬਣਾਇਆ ਬਿੱਟੂ vs ਰਾਜਾ ਵੜਿੰਗ, ਚਾਰ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਨਵੀਂ ਦਿੱਲੀ/ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਦੇ ਨਾਲ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਗਏ ਰਵਨੀਤ ਬਿੱਟੂ ਦੇ ਮੁਕਾਬਲੇ ਵਿੱਚ ਰਾਜਾ ਵੜਿੰਗ ਨੇ ਮੈਦਾਨ ਵਿੱਚ ਉੱਤਰ ਕੇ ਮੁਕਾਬਲੇ ਨੂੰ ਰੌਚਕ ਬਣਾ ਦਿੱਤਾ ਹੈ।

ਇਸ ਦੇ ਨਾਲ ਹੀ ਕੁਲਬੀਰ ਸਿੰਘ ਜ਼ੀਰਾ ਖਡੂਰ ਸਾਹਿਬ ਤੋਂ ਚੋਣ ਲੜਨਗੇ। ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਵਿਜੇ ਇੰਦਰ ਸਿੰਗਲਾ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਫਿਰੋਜ਼ਪੁਰ ਸੀਟ ਤੋਂ ਕਾਂਗਰਸ ਵੱਲੋਂ ਉਮੀਦਵਾਰ ਹਾਲੇ ਵੀ ਐਲਾਨਿਆ ਜਾਣਾ ਬਾਕੀ ਹੈ।

error: Content is protected !!