ਦਲਵੀਰ ਸਿੰਘ ਗੋਲਡੀ ਨੂੰ ਨਹੀਂ ਰਾਸ ਆਈ ਕਾਂਗਰਸ, ਖਹਿਰਾ ਨਾਲ ਨਾਰਾਜ਼ ਗੋਲਡੀ ਨੇ ਭਾਵੁਕ ਮੈਸੇਜ਼ ਨਾਲ ਛੱਡੀ ਪਾਰਟੀ

ਲੋਕ ਸਭਾ ਚੋਣਾਂ ਨੂੰ ਥੋੜ੍ਹਾ ਹੀ ਸਮਾਂ ਬਾਕੀ ਹੈ ਤੇ ਅਜਿਹੇ ਵਿਚ ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਜੇ ਕੱਲ੍ਹ ਹੀ ਉਨ੍ਹਾਂ ਨੇ ਨਵੇਂ ਰਾਹ ਲੱਭਣ ਦੀ ਗੱਲ ਕਹੀ ਸੀ । ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ।

ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ। ਦਲਵੀਰ ਸਿੰਘ ਗੋਲਡੀ ਨੇ ਲਿਖਿਆ ਕਿ ; ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ, ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ।ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।

ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਮਿਲਣ ਕਾਰਨ ਦਲਵੀਰ ਸਿੰਘ ਗੋਲਡੀ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਨਾਰਾਜ਼ ਸੀ।

error: Content is protected !!