ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂਘਰ ਨਤਮਸਤਕ ਹੋ ਰਹੀ ਸੰਗਤ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂਘਰ ਨਤਮਸਤਕ ਹੋ ਰਹੀ ਸੰਗਤ


ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਗੁਰੂ ਅਰਜਨ ਦੇਵ ਜੀ ਪੰਜਵੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ। ਗੁਰਦੁਆਰਾ ਸੰਤੋਖਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ।


ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਦੇ ਹੋਏ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਮੈਨੇਜਰ ਦਰਬਾਰ ਸਾਹਿਬ ਤੇ ਸ਼ਰਧਾਲੂਆਂ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੀਏ।

ਉਨ੍ਹਾਂ ਕਿਹਾ 28 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ ਹਨ। ਅੱਜ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਕਵੀ ਦਰਬਾਰ ਲੱਗਣਗੇ ਤੇ ਉਸ ਤੋਂ ਬਾਅਦ ਗੁਰੂ ਘਰ ਵਿਚ ਸੰਗਤਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ, ਸੰਗਤਾਂ ਨੂੰ ਮਿਲਜੁਲ ਮਨਾਉਣ ਦੀ ਅਪੀਲ ਕੀਤੀ।

error: Content is protected !!