ਦਲਬੀਰ ਗੋਲਡੀ ਨੇ ਕਾਂਗਰਸ ਨੂੰ ਦਿੱਤਾ ਝਟਕਾ, ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਚ ਪੜ੍ਹੇ ਕਸੀਦੇ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਜ਼ਿਮਨੀ ਚੋਣ ਦੌਰਾਨ ਉਮੀਦਵਾਰ ਰਹੇ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਦੱਸ ਦੇਈਏ ਕਿ ਸੰਗਰੂਰ ਸੀਟ ਤੋਂ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੇ ਜਾਣ ਦੇ ਬਾਅਦ ਤੋਂ ਹੀ ਗੋਲਡੀ ਪਾਰਟੀ ਤੋਂ ਨਰਾਜ਼ ਚੱਲ ਰਹੇ ਹਨ। ਇਸੇ ਦੇ ਚੱਲਦਿਆਂ ਹੀ ਉਨ੍ਹਾਂ ਨੇ ਬੀਤੇ ਦਿਨੀਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਧੂਰੀ ਹਲਕੇ ਤੋਂ ਕਾਂਗਰਸ ਨੇ ਗੋਲਡੀ ਨੂੰ ਉਮੀਦਵਾਰ ਬਣਾਇਆ ਸੀ। ਇਸ ਚੋਣ ਦੌਰਾਨ ਉਹਨਾਂ ਦੇ ਸਾਹਮਣੇ ਭਗਵੰਤ ਸਿੰਘ ਮਾਨ ਚੋਣ ਲੜ ਰਹੇ ਸਨ।

ਧੂਰੀ ਹਲਕੇ ਤੋਂ ਦਲਬੀਰ ਸਿੰਘ ਗੋਲਡੀ ਨੂੰ 24, 386 ਵੋਟਾਂ ਮਿਲੀਆਂ ਸਨ ਜਦੋਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ 82,592 ਵੋਟਾਂ ਮਿਲੀਆਂ ਸਨ। ਇਸ ਚੋਣ ਵਿੱਚ ਭਗਵੰਤ ਮਾਨ ਵੱਡੇ ਫ਼ਰਕ ਨਾਲ ਚੋਣ ਜਿੱਤੇ ਸਨ।

error: Content is protected !!