ਪਰਿਵਾਰ ਨਾਲ ਲੜਾਈ ਕਰਕੇ ਰੇਲਵੇ ਸਟੇਸ਼ਨ ਬੈਠ ਗਈ ਲੜਕੀ, ਗੱਲ੍ਹਾਂ ਚ ਲਾਕੇ ਨੌਜਵਾਨ, ਦੋਸਤਾਂ ਨਾਲ ਮਿਲਕੇ ਕੀਤਾ ਇਹ ਕੰਮ

ਪਰਿਵਾਰ ਨਾਲ ਝਗੜੇ ਤੋਂ ਬਾਅਦ ਉਕਤ ਨੌਜਵਾਨ ਢੰਡਾਰੀ ਕਲਾਂ ਰੇਲਵੇ ਸਟੇਸ਼ਨ ‘ਤੇ ਗਈ ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ। ਮੁਲਜ਼ਮ ਉਸ ਨੂੰ ਆਪਣੇ ਘਰ ਲੈ ਗਿਆ ਜਿੱਥੇ ਉਸ ਦੇ ਦੋਸਤ ਪਹਿਲਾਂ ਹੀ ਮੌਜੂਦ ਸਨ।

ਮੁਲਜ਼ਮਾਂ ਨੇ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਨੇ ਵੀਹ ਦਿਨਾਂ ਤੱਕ ਨਾਬਾਲਗ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕਿਸੇ ਤਰ੍ਹਾਂ ਨਾਬਾਲਗ ਮੁਲਜ਼ਮਾਂ ਦੇ ਚੁੰਗਲ ਤੋਂ ਬਚ ਕੇ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਗਈ ਅਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਮਾਮਲੇ ਦੀ ਜਾਂਚ ਕਰਨ ‘ਤੇ ਦੋਸ਼ ਸਹੀ ਪਾਏ ਅਤੇ ਨਾਬਾਲਗ ਦੀ ਸ਼ਿਕਾਇਤ ‘ਤੇ ਸੁਖਵੀਰ, ਸੋਨੂੰ ਅਤੇ ਦੀਪਕ ਵਾਸੀ ਢੰਡਾਰੀ ਖਿਲਾਫ ਜਬਰ-ਜ਼ਨਾਹ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੀੜਤਾ ਦੀ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਜਗਤਪੁਰੀ ਪੁਲੀਸ ਚੌਕੀ ਦੇ ਇੰਚਾਰਜ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਆਪਣੀ ਜਾਣ-ਪਛਾਣ ਵਾਲੇ ਨੌਜਵਾਨ ਨਾਲ ਗੱਲ ਕਰਦੀ ਸੀ।

ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਝਿੜਕਿਆ ਅਤੇ ਉਹ ਗੁੱਸੇ ਵਿੱਚ ਆ ਕੇ ਘਰੋਂ ਚਲੀ ਗਈ। ਉਹ 8 ਅਪ੍ਰੈਲ ਨੂੰ ਘਰੋਂ ਚਲੀ ਗਈ ਸੀ। ਉਸ ਦੇ ਪਰਿਵਾਰਕ ਮੈਂਬਰ 16 ਅਪਰੈਲ ਨੂੰ ਪੁਲੀਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਉਣ ਆਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੀ ਭਾਲ ਕੀਤੀ।

error: Content is protected !!