ਮਨਪ੍ਰੀਤ ਬਾਦਲ ਦੀ ਜਾਗੀ ਅਕਾਲੀ ਦਲ ਪ੍ਰਤੀ ਵਫਾਦਾਰੀ ?, ਕਿਉਂ ਨਹੀਂ ਪਹੁੰਚੇ ਹਿਦਾਇਤਾਂ ਦੇ ਬਾਵਜੂਦ ਚੋਣ ਪ੍ਰਚਾਰ ਲਈ ?

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਇੱਕ ਵਾਰ ਫਿਰ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਛਲੇ ਦਿਨੀਂ ਹਾਰਟ ਅਟੈਕ ਆਉਣ ਤੋਂ ਬਾਅਦ ਡਾਕਟਰ ਵੱਲੋਂ ਰੈਸਟ ਕਰਨ ਨੂੰ ਆਖਿਆ ਗਿਆ ਸੀ ਪਰ ਦੂਸਰੇ ਪਾਸੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਲਗਾਤਾਰ ਮਨਪ੍ਰੀਤ ਸਿੰਘ ਬਾਦਲ ਨੂੰ ਚੋਣ ਪ੍ਰਚਾਰ ਵਿੱਚ ਉਤਰਨ ਲਈ ਆਖਿਆ ਜਾ ਰਿਹਾ ਹੈ। ਪ੍ਰਚਾਰ ਨਾ ਕੀਤੇ ਜਾਣਾ ਪਾਰਟੀ ਦੇ ਅਨੁਸ਼ਾਸਨ ਨੂੰ ਕਰਦਾ ਹੈ ਭੰਗ : ਬਠਿੰਡਾ ਜਿਲੇ ਦੇ ਭਾਜਪਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਪਿਛਲੇ ਦਿਨੀਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਭੇਜਿਆ ਗਿਆ ਹੈ ਕਿ ਆਪ ਜੀ ਦੇ ਸੰਪਰਕ ਵਿੱਚ ਬਠਿੰਡਾ ਦੇ ਛੇ ਸੱਤ ਕੌਂਸਲਰ ਅਤੇ ਮੇਅਰ ਰਮਨ ਗੋਇਲ ਹੈ ਸੋ ਆਪ ਜੀ ਨੂੰ ਪਾਰਟੀ ਦੀ ਮਜਬੂਤੀ ਲਈ ਜਿੱਥੇ ਇਹਨਾਂ ਕੌਂਸਲਰਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ।

ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਅਤੇ ਲੋਕ ਸਭਾ ਚੋਣਾਂ 2024 ਦੇ ਟੀਚੇ ਨੂੰ ਪੂਰਾ ਕਰਨ ਲਈ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ ਕਿਉਂਕਿ ਭਾਜਪਾ ਲਈ ਇੱਕ ਇੱਕ ਵੋਟ ਸਹਾਈ ਹੈ। ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਦਾ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕੀਤੇ ਜਾਣਾ ਪਾਰਟੀ ਦਾ ਅਨੁਸ਼ਾਸਨ ਭੰਗ ਕਰਦਾ ਹੈ, ਅਜਿਹਾ ਨਾ ਕਰਕੇ ਉਹ ਭਾਜਪਾ ਦਾ ਨੁਕਸਾਨ ਕਰ ਰਹੇ ਹਨ ਇਸ ਲਈ ਅਨੁਸ਼ਾਸਨ ਦੀ ਪਾਲਣਾ ਕੀਤੀ ਜਾਣੀ ਅਤੀ ਜਰੂਰੀ ਹੈ।ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਤਬੀਅਤ ਠੀਕ ਨਹੀਂ : ਬਠਿੰਡਾ ਤੋਂ ਭਾਜਪਾ ਲੋਕ ਸਭਾ ਸੀਟ ਤੋਂ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਤਬੀਅਤ ਠੀਕ ਨਹੀਂ ਪਰ ਆਉਣ ਵਾਲੇ ਦਿਨਾਂ ਵਿੱਚ ਉਹ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ। ਉਹਨਾਂ ਦਾ ਕਹਿਣਾ ਹੈ ਕਿ ਲੋਕਾਂ ਦਾ ਉਹਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਘਰ-ਘਰ ਭਾਜਪਾ ਦੀ ਗੱਲ ਚੱਲ ਰਹੀ ਹੈ ਕਿਉਂਕਿ ਭਾਜਪਾ ਵੱਲੋਂ ਹਰ ਵਰਗ ਨੂੰ ਖਿਆਲ ਵਿੱਚ ਰੱਖਦੇ ਹੋਏ ਯੋਜਨਾਵਾਂ ਬਣਾਈਆਂ ਗਈਆਂ ਹਨ।  ਭਾਜਪਾ ਪ੍ਰਧਾਨ ਵੱਲੋਂ ਲਿਖੇ ਗਏ ਇਸ ਪੱਤਰ ਨੂੰ ਅਹਿਮ ਮੰਨਿਆ ਜਾ ਰਿਹਾ ਹੈ , ਕਿਉਂਕਿ ਪਿਛਲੇ ਕੁੱਝ ਦਿਨਾਂ ਤੋਂ ਮਨਪ੍ਰਰੀਤ ਬਾਦਲ ਦੇ ਸਮਰਥਕਾਂ ਦੇ ਅਕਾਲੀ ਦਲ ਵਿਚ ਸ਼ਮਾਲ ਹੋਣ ਦੇ ਚਰਚੇ ਚੱਲ ਰਹੇ ਹਨ।

ਭਾਰਤੀ ਜਨਤਾ ਪਾਰਟੀ ਲਈ ਬਠਿੰਡਾ ਲੋਕ ਸਭਾ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ। ਭਾਰਤੀ ਜਨਤਾ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਦੌਰਾਨ ਭਾਜਪਾ ਵਰਕਰ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ ਪਰ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਜੋ ਕੁਝ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ, ਭਾਜਪਾ ਦੀ ਪਿਚ ‘ਤੇ ਬੱਲੇਬਾਜ਼ੀ ਕਰਨ ਲਈ ਨਹੀਂ ਆ ਰਹੇ ਹਨ ਅਤੇ ਨਾਂ ਹੀ ਉਨਾਂ੍ਹ ਦੇ ਸਮਰਥਕ ਭਾਜਪਾ ਨਾਲ ਚੱਲ ਰਹੇ ਹਨ। ਜਦੋਂ ਆਪ ਸਰਕਾਰ ਨੇ ਵਿਜੀਲੈਂਸ ਜਾਂਚ ਸ਼ੁਰੂ ਕਰ ਕੇ ਮਨਪ੍ਰਰੀਤ ਬਾਦਲ ਖ਼ਿਲਾਫ਼ ਜ਼ਮੀਨੀ ਮਾਮਲੇ ਵਿਚ ਕੇਸ ਦਰਜ ਕੀਤਾ ਸੀ ਤਾਂ ਉਹ ਸਿਆਸੀ ਬਿਆਨਬਾਜ਼ੀ ਤੋਂ ਪ੍ਰਹੇਜ਼ ਕਰਦੇ ਹੋਏ ਜਾਂਚ ਦੌਰਾਨ ਜ਼ਿਆਦਾਤਰ ਸਮਾਂ ਸ਼ਹਿਰ ਤੋਂ ਬਾਹਰ ਹੀ ਰਹੇ। ਇਹ ਮਾਮਲਾ ਭਾਜਪਾ ਦੇ ਹੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਇਹ ਸ਼ਿਕਾਇਤ ਉਦੋਂ ਕੀਤੀ ਸੀ ਜਦੋਂ ਮਨਪ੍ਰਰੀਤ ਬਾਦਲ ਕਾਂਗਰਸ ਵਿਚ ਸਨ, ਪਰ ਜਦੋਂ ਉਹ ਭਾਜਪਾ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਖ਼ਿਲਾਫ਼ ਜਾਂਚ ਚੱਲ ਰਹੀ ਸੀ ਪਰ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਵੀ ਉਨ੍ਹਾਂ ਖ਼ਿਲਾਫ਼ ਭਾਜਪਾ ਆਗੂ ਵੱਲੋਂ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਭਾਜਪਾ ਵਿਚ ਮਨਪ੍ਰਰੀਤ ਬਾਦਲ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਸਿਆਸੀ ਸਬੰਧ ਸੁਧਰ ਨਹੀਂ ਸਕੇ। ਦੋਵਾਂ ਦਰਮਿਆਨ ਛੱਤੀ ਦਾ ਅੰਕੜਾ ਮੰਨਿਆ ਜਾਂਦਾ ਹੈ। ਚੋਣਾਂ ਦੇ ਐਲਾਨ ਤੋਂ ਪਹਿਲਾਂ ਮਨਪ੍ਰਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਉਨਾਂ੍ਹ ਦੇ ਸ਼ੁਭਚਿੰਤਕ ਅਤੇ ਸਿਆਸੀ ਆਗੂ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਪੁੱਜੇ, ਪਰ ਜ਼ਿਲ੍ਹਾ ਭਾਜਪਾ ਨਾਲ ਜੁੜੇ ਜ਼ਿਆਦਾਤਰ ਆਗੂਆਂ ਨੇ ਉਨ੍ਹਾਂ ਤੋਂ ਦੂਰੀ ਬਣਾਈ ਰੱਖੀ।

ਇਸ ਤੋਂ ਬਾਅਦ ਮਨਪ੍ਰਰੀਤ ਬਾਦਲ ਨੇ ਸਿਆਸਤ ਤੋਂ ਦੂਰੀ ਬਣਾ ਲਈ ਹੈ। ਇਸ ਤੋਂ ਬਾਅਦ ਮਨਪ੍ਰਰੀਤ ਬਾਦਲ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਸਿਆਸਤ ਵਿਚ ਸਰਗਰਮ ਨਹੀਂ ਹੋ ਰਹੇ ਹਨ ਜਦਕਿ ਉਹ ਵਿਆਹਦੇ ਪੋ੍ਗਰਾਮਾਂ ਵਿਚ ਆਮ ਵੇਖੇ ਜਾ ਸਕਦੇ ਹਨ । ਜਦੋਂ ਮਨਪ੍ਰਰੀਤ ਬਾਦਲ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਤਾਂ ਮੰਨਿਆ ਜਾ ਰਿਹਾ ਸੀ ਕਿ ਦਰਜਨ ਤੋਂ ਵੱਧ ਨਗਰ ਕੌਂਸਲਰਾਂ ਦੇ ਨਾਲ ਨਾਲ ਸੈਂਕੜੇ ਵਰਕਰਾਂ ਦਾ ਉਨਾਂ੍ਹ ਨੂੰ ਸਮਰਥਨ ਕੀਤਾ ਹੈ, ਪਰ ਮਨਪ੍ਰਰੀਤ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂਨੇ ਅਜੇ ਤਕ ਆਪਣੇ ਸਮਰਥਕਾਂ ਤੇ ਕੌਂਸਲਰਾਂ ਨੂੰ ਭਾਜਪਾ ‘ਚ ਸ਼ਾਮਲ ਨਹੀਂ ਕਰਵਾਇਆ, ਸਗੋਂ ਉਹ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਮਿਲ ਕੇ ਬਠਿੰਡਾ ਦੀ ਸਿਆਸਤ ਨੂੰ ਲੈ ਕੇ ਰਣਨੀਤੀ ਬਣਾ ਜ਼ਰੂਰ ਰਹੇ ਹਨ। ਮਨਪ੍ਰਰੀਤ ਬਾਦਲ ਵੱਲੋਂ ਆਪਣੇ ਸਮਰਥਕਾਂ ਤੇ ਕੌਂਸਲਰਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਨਾਂ ਕਰਵਾਉਣ ਦਾ ਭਾਜਪਾ ਹਾਈਕਮਾਂਡ ਨੇ ਸਖਤ ਨੋਟਿਸ ਲਿਆ ਹੈ, ਜਿਸ ਤੋਂ ਬਾਅਦ ਹੀ ਜ਼ਲਿ੍ਹਾ ਪ੍ਰਧਾਨ ਨੇ ਮਨਪ੍ਰਰੀਤ ਬਾਦਲ ਨੂੰ ਪੱਤਰ ਲਿਖਿਆ ਹੈ।

error: Content is protected !!