ਪਾਕਿਸਤਾਨ ਦੇ ਸਿਆਸੀ ਲੀਡਰ ਨੇ ਕੀਤੀ ਰਾਹੁਲ ਗਾਂਧੀ ਦੀ ਤਾਰੀਫ਼, ਭਾਜਪਾ ਹੋ ਗਈ ਅੱਗ ਬਬੁਲਾ, ਕਿਹਾ- ਕਾਂਗਰਸ ਦੇ ਇਰਾਦੇ ਸਹੀ ਨਹੀਂ

ਪਾਕਿਸਤਾਨ ਦੇ ਸਿਆਸੀ ਲੀਡਰ ਨੇ ਕੀਤੀ ਰਾਹੁਲ ਗਾਂਧੀ ਦੀ ਤਾਰੀਫ਼, ਭਾਜਪਾ ਹੋ ਗਈ ਅੱਗ ਬਬੁਲਾ, ਕਿਹਾ- ਕਾਂਗਰਸ ਦੇ ਇਰਾਦੇ ਸਹੀ ਨਹੀਂ

ਨਵੀਂ ਦਿੱਲੀ (ਵੀਓਪੀ ਬਿਊਰੋ) ਪਾਕਿਸਤਾਨ ਦੇ ਇੱਕ ਸਿਆਸੀ ਲੀਡਰ ਨੇ ਰਾਹੁਲ ਗਾਂਧੀ ਦੀ ਤਾਰੀਫ਼ ਕੀ ਕਰ ਦਿੱਤੀ ਹੈ, ਭਾਜਪਾ ਨੇ ਇਸ ਨੂੰ ਕਈ ਐਂਗਲਾਂ ਨਾਲ ਜੋੜ ਕੇ ਕਾਂਗਰਸ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਗਾ ਦਿੱਤੇ ਹਨ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਮੰਤਰੀ ਚੌਧਰੀ ਫਵਾਦ ਹੁਸੈਨ ਵੱਲੋਂ ਰਾਹੁਲ ਗਾਂਧੀ ਦੀ ਤਾਰੀਫ਼ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਾਂਗਰਸ ਤੋਂ ਸਪੱਸ਼ਟੀਕਰਨ ਮੰਗਿਆ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੂੰ ਅਸਥਿਰ ਕਰਨ ਵਾਲੇ ਰਾਹੁਲ ਗਾਂਧੀ ਦੀ ਤਾਰੀਫ ਕਰ ਰਹੇ ਹਨ, ਕਾਂਗਰਸ ਨੂੰ ਇਸ ‘ਤੇ ਸਫਾਈ ਦੇਣੀ ਚਾਹੀਦੀ ਹੈ।


ਇਕ ਇੰਟਰਵਿਊ ‘ਚ ਰਾਜਨਾਥ ਸਿੰਘ ਨੇ ਕਾਂਗਰਸ ਦੇ ਪਾਕਿਸਤਾਨ ਨਾਲ ਸਬੰਧਾਂ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ, “ਭਾਰਤ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਸ ਪਿਆਰ ਦੇ ਪਿੱਛੇ ਕੋਈ ਨਾ ਕੋਈ ਕਾਰਨ ਜ਼ਰੂਰ ਹੈ। ਇਹ ਬਹੁਤ ਚਿੰਤਾ ਦਾ ਵਿਸ਼ਾ ਹੈ ਅਤੇ ਭਾਰਤ ਇਸ ਪਿਆਰ ਦੇ ਪਿੱਛੇ ਦਾ ਕਾਰਨ ਜਾਣਨਾ ਚਾਹੁੰਦਾ ਹੈ।”


ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਸਾਬਕਾ ਮੰਤਰੀ ਚੌਧਰੀ ਫਵਾਦ ਹੁਸੈਨ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦਾ ਦਾਅਵਾ ਕਰਕੇ ਸੁਰਖੀਆਂ ਵਿੱਚ ਆਏ ਸਨ। ਉਨ੍ਹਾਂ ਨੇ ਰਾਹੁਲ ਆਨ ਫਾਇਰ ਕੈਪਸ਼ਨ ਦੇ ਨਾਲ ਰਾਹੁਲ ਦੇ ਭਾਸ਼ਣ ਦਾ ਇੱਕ ਅੰਸ਼ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ। ਇਸ ‘ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।


ਰੱਖਿਆ ਮੰਤਰੀ ਨੇ ਕਿਹਾ, “ਭਾਰਤ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੇਸ਼ ਦਾ ਸਾਬਕਾ ਮੰਤਰੀ ਜੇਕਰ ਰਾਹੁਲ ਦੀ ਤਾਰੀਫ਼ ਕਰਦਾ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਕਾਂਗਰਸ ਨੂੰ ਪਾਕਿਸਤਾਨ ਨਾਲ ਆਪਣੇ ਸਬੰਧਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।” ਉਨ੍ਹਾਂ ਨੇ ਗੁਆਂਢੀ ਦੇਸ਼ ‘ਤੇ ਭਾਰਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲਗਾਇਆ ਹੈ। ਜਦੋਂ ਰਾਜਨਾਥ ਸਿੰਘ ਨੂੰ ਪੁੱਛਿਆ ਗਿਆ ਕਿ ਪਾਕਿਸਤਾਨ ਭਾਰਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਵਿੱਚ ਕਿੰਨਾ ਕੁ ਸਫਲ ਰਿਹਾ ਹੈ, ਤਾਂ ਉਨ੍ਹਾਂ ਕਿਹਾ, “ਪਾਕਿਸਤਾਨ ਕੋਲ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਔਕਾਤ ਨਹੀਂ ਹੈ।”

error: Content is protected !!