ਫਿਰੋਜ਼ਪੁਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਲੋਕਾਂ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਦਬੋਚ ਕੇ ਮਾਰ ਸੁੱਟਿਆ

ਫਿਰੋਜ਼ਪੁਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਲੋਕਾਂ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਦਬੋਚ ਕੇ ਮਾਰ ਸੁੱਟਿਆ

ਵੀਓਪੀ ਬਿਊਰੋ – ਫ਼ਿਰੋਜ਼ਪੁਰ ਵਿੱਚ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਨੇੜੇ ਪਿੰਡ ਬੰਡਾਲਾ ਸਥਿਤ ਸ੍ਰੀ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਵਾਪਰੀ।

ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਬਖਸ਼ੀਸ਼ ਸਿੰਘ ਵਜੋਂ ਹੋਈ ਹੈ। ਦੋਸ਼ ਹੈ ਕਿ ਨੌਜਵਾਨ ਨੇ ਜਾਣਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ।

ਇਲਜ਼ਾਮ ਅਨੁਸਾਰ ਪਿੰਡ ਦੇ ਨਜ਼ਦੀਕ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਆ ਕੇ ਮੱਥਾ ਟੇਕਿਆ ਅਤੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਨੇ ਪਾੜ ਕੇ ਸੁੱਟ ਦਿੱਤੇ। ਪੁਲਿਸ ਨੇ ਦੱਸਿਆ ਕਿ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਇਕ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਦਿੱਤੇ ਹਨ ਤਾਂ ਉਥੇ ਭੀੜ ਇਕੱਠੀ ਹੋ ਗਈ।

ਭੀੜ ਨੇ ਨੌਜਵਾਨ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਧਾਰਮਿਕ ਸੰਗਠਨ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!