J&K ‘ਚ ਭਾਰਤੀ ਫੌਜ ‘ਤੇ ਅੱਤਵਾਦੀ ਹਮਲਾ, ਚੰਨੀ ਨੇ ਕਿਹਾ-ਭਾਜਪਾ ਜਿੱਤਣ ਲਈ ਖੇਡ ਰਹੀ ਸਟੰਟ

J&K ‘ਚ ਭਾਰਤੀ ਫੌਜ ‘ਤੇ ਅੱਤਵਾਦੀ ਹਮਲਾ, ਚੰਨੀ ਨੇ ਕਿਹਾ-ਭਾਜਪਾ ਜਿੱਤਣ ਲਈ ਖੇਡ ਰਹੀ ਸਟੰਟ

ਵੀਓਪੀ ਬਿਊਰੋ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਸਰਚ ਆਪਰੇਸ਼ਨ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮਾਮਲੇ ‘ਚ ਕਈ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਹਮਲੇ ਵਿੱਚ ਹਵਾਈ ਸੈਨਾ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਬਾਅਦ ਵਿੱਚ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ ਸੀ।

ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁੰਛ ‘ਚ ਹੋਏ ਅੱਤਵਾਦੀ ਹਮਲੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਨੀ ਨੇ ਸ਼ਨੀਵਾਰ ਸ਼ਾਮ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਹਮਲੇ ਨੂੰ ਸਟੰਟ ਕਰਾਰ ਦਿੱਤਾ ਹੈ। ਚੰਨੀ ਨੇ ਕਿਹਾ, ‘ਇਹ ਸਟੰਟ ਹੋ ਰਿਹਾ ਹੈ। ਹਮਲੇ ਨਹੀਂ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਜਦੋਂ ਚੋਣਾਂ ਆਈਆਂ ਸਨ ਤਾਂ ਅਜਿਹੇ ਸਟੰਟ ਖੇਡੇ ਗਏ ਸਨ ਅਤੇ ਭਾਜਪਾ ਨੂੰ ਜਿਤਾਉਣ ਦਾ ਕੰਮ ਕੀਤਾ ਗਿਆ ਸੀ। ਇਹ ਭਾਜਪਾ ਨੂੰ ਜਿਤਾਉਣ ਦਾ ਸਟੰਟ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਜਾਣਦੀ ਹੈ।

ਚਰਨਜੀਤ ਸਿੰਘ ਚੰਨੀ ਨੇ ਇਸ ਦੌਰਾਨ ਕਿਸਾਨਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ, ‘ਭਾਜਪਾ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਅਜਿਹਾ ਕਰਕੇ ਉਹ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਦੀ ਯੋਜਨਾ ਹੈ। ਉਹ ਜਾਣਦੇ ਹਨ ਕਿ ਜੇਕਰ ਅਸੀਂ ਕਿਸਾਨੀ ਨੂੰ ਖਤਮ ਕਰ ਦਿੱਤਾ, ਖੇਤੀ ਨੂੰ ਖਤਮ ਕਰ ਦਿੱਤਾ ਤਾਂ ਪੰਜਾਬ ਰੁਕ ਜਾਵੇਗਾ।

error: Content is protected !!