ਜ਼ਮੀਨ ਗਹਿਣੇ ਰੱਖ ਕੇ ਇੰਗਲੈਂਡ ਪੜ੍ਹਨ ਭੇਜੇ 22 ਸਾਲਾਂ ਨੌਜਵਾਨ ਦੀ ਮੌ.ਤ, ਮਾਪਿਆਂ ਦੀ ਅਪੀਲ-ਆਖਰੀ ਵਾਰ ਦਿਖਾ ਦਿਓ ਪੁੱਤ ਦਾ ਮੂੰਹ

ਜ਼ਮੀਨ ਗਹਿਣੇ ਰੱਖ ਕੇ ਇੰਗਲੈਂਡ ਪੜ੍ਹਨ ਭੇਜੇ 22 ਸਾਲਾਂ ਨੌਜਵਾਨ ਦੀ ਮੌ.ਤ, ਮਾਪਿਆਂ ਦੀ ਅਪੀਲ-ਆਖਰੀ ਵਾਰ ਦਿਖਾ ਦਿਓ ਪੁੱਤ ਦਾ ਮੂੰਹ

ਅੰਮ੍ਰਿਤਸਰ (ਵੀਓਪੀ ਬਿਊਰੋ) ਗੁਰੂ ਨਗਰੀ ਦੇ ਹਲਕਾ ਅਜਨਾਲਾ ਦੇ ਕਸਬਾ ਚਮਿਆਰੀ ਤੋਂ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਦੇ ਇੱਕ 22 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਜੋ ਕਿ ਸਟੱਡੀ ਵੀਜ਼ੇ ‘ਤੇ ਇੰਗਲੈਂਡ ਗਿਆ ਸੀ, ਉਸ ਦੀ ਮੌਤ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿਚ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਦੁਖਦ ਖ਼ਬਰ ਆਉਣ ਨਾਲ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਫ਼ੈਲ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਨੇ ਰੋਂਦਿਆਂ ਦੱਸਿਆ ਕਿ ਅਜੇ 8 ਮਹੀਨੇ ਪਹਿਲਾਂ ਹੀ ਉਸ ਨੇ ਆਪਣੇ ਪਰਿਵਾਰ ਦੇ ਆਰਥਿਕ ਹਲਾਤ ਸੁਧਾਰਨ ਦੀ ਆਸ ਨਾਲ ਜ਼ਮੀਨ ਗਹਿਣੇ ਧਰ ਕੇ ਆਪਣੇ ਪੁੱਤ ਨੂੰ ਇੰਗਲੈਂਡ ਪੜ੍ਹਨ ਲਈ ਭੇਜਿਆ ਸੀ।

ਉਸ ਨੇ ਦੱਸਿਆ ਕਿ ਇੱਕ ਹਫਤੇ ਪਹਿਲਾਂ ਹੀ ਉਸ ਦੀ ਰਾਤ ਨੂੰ ਉਸ ਆਪਣੇ ਬੇਟੇ ਨਾਲ ਗੱਲ ਹੋਈ ਸੀ ਤੇ ਉਸਨੇ ਕਿਹਾ ਸੀ ਕਿ ਉਹ ਥੋੜੀ ਦੇਰ ਬਾਅਦ ਗੱਲ ਕਰੇਗਾ ਉਸ ਤੋਂ ਬਾਅਦ ਉਸਨੇ ਇੱਕ ਮੈਸੇਜ ਕਰ ਦਿੱਤਾ ਕਿ ਉਹ ਸਵੇਰੇ ਗੱਲ ਕਰੇਗਾ, ਜਿਸ ਤੋਂ ਬਾਅਦ ਉਹਨਾਂ ਨੂੰ ਪਰੇਸ਼ਾਨੀ ਹੋ ਗਈ ਫਿਰ ਉਸ ਦੇ -ਮਕਾਨ ਮਾਲਕ ਦਾ ਫੋਨ ਆਇਆ ਕਿ ਅੰਮ੍ਰਿਤਪਾਲ ਦੀ ਤਬੀਅਤ ਠੀਕ ਨਹੀਂ ਹੈ ਮੈਂ ਉਸ ਨੂੰ ਹਸਪਤਾਲ ਲੈ ਕੇ ਜਾ ਰਿਹਾ ਹਾਂ ਅਤੇ ਅੱਜ ਇੱਕ ਹਫਤੇ ਬਾਅਦ ਉਸ ਦੀ ਮੌਤ ਦਾ ਸੁਨੇਹਾ ਆ ਗਿਆ ਹੈ।

ਹੁਣ ਪੀੜਿਤ ਪਰਿਵਾਰ ਪੰਜਾਬ ਸਰਕਾਰ ਕੋਲੋਂ ਮੰਗ ਕਰ ਰਿਹਾ ਹੈ ਕਿ ਬੱਚੇ ਦੀ ਡੈੱਡ ਬਾਡੀ ਨੂੰ ਭਾਰਤ ਲਿਆਂਦਾ ਜਾਵੇ ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕੀ ਪੀੜਿਤ ਪਰਿਵਾਰ ਨੇ ਆਪਣੀ ਜਮੀਨ ਗਹਿਣੇ ਜਾ ਕੇ ਆਪਣੇ ਬੱਚੇ ਨੂੰ 20 ਲੱਖ ਰੁਪਏ ਲਗਾ ਕੇ ਇੰਗਲੈਂਡ ਪੜ੍ਹਨ ਭੇਜਿਆ ਸੀ, ਜਿਸ ਕਾਰਨ ਘਰ ਦੇ ਹਾਲਾਤ ਵੀ ਕਾਫੀ ਜਿਆਦਾ ਖਰਾਬ ਹੋ ਗਏ ਹਨ, ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ बीडी ਕਿ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ, ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਉਸਦੇ ਜੱਦੀ ਕਸਬੇ ‘ਚ ਨਿਭਾਈਆਂ ਜਾ ਸਕਣ।

error: Content is protected !!