ਸ਼ੰਭੂ ਬਾਰਡਰ ‘ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ‘ਤੇ ਗਰਮੀ ਦੀ ਮਾਰ, ਮਹਿਲਾ ਕਿਸਾਨ ਦੀ ਹਾਰਟ ਅਟੈਕ ਨਾਲ ਮੌ.ਤ

ਸ਼ੰਭੂ ਬਾਰਡਰ ‘ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ‘ਤੇ ਗਰਮੀ ਦੀ ਮਾਰ, ਮਹਿਲਾ ਕਿਸਾਨ ਦੀ ਹਾਰਟ ਅਟੈਕ ਨਾਲ ਮੌ.ਤ

ਵੀਓਪੀ ਬਿਊਰੋ-ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 55 ਸਾਲਾ ਬਲਵਿੰਦਰ ਕੌਰ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਬਲਵਿੰਦਰ ਕੌਰ ਪਹਿਲੀ ਮਹਿਲਾ ਕਿਸਾਨ ਹੈ, ਜਿਸ ਦੀ 13 ਫਰਵਰੀ ਨੂੰ ਸ਼ੰਭੂ ਸਰਹੱਦ ‘ਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਤੋਂ ਬਾਅਦ ਮੌਤ ਹੋ ਗਈ ਸੀ।

ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਸਬੰਧਤ ਸੀ। ਬਲਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਇਸ ਮੰਤਵ ਨਾਲ ਜਥੇ ਸਮੇਤ ਸ਼ੰਭੂ ਪੁੱਜੇ ਸਨ ਕਿ ਕਣਕ ਦੀ ਵਾਢੀ ਕਾਰਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਘਰਾਂ ਨੂੰ ਪਰਤਣ ਕਾਰਨ ਕਿਸਾਨ ਅੰਦੋਲਨ ਪ੍ਰਭਾਵਿਤ ਨਾ ਹੋਵੇ।

ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਬਲਵਿੰਦਰ ਕੌਰ ਦੀ ਤਬੀਅਤ ਅਚਾਨਕ ਵਿਗੜ ਗਈ ਸੀ। ਜਿਸ ਤੋਂ ਬਾਅਦ ਤੜਕੇ ਉਸ ਨੂੰ ਰਾਜਪੁਰਾ ਦੇ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

error: Content is protected !!