ਸੰਦੀਪ ਸੰਨੀ ਦੇ ਪਰਿਵਾਰਿਕ ਮੈਂਬਰਾਂ ਤੇ ਦਿਲਬਾਗ ਸਿੰਘ ਜਥਾ ਸਿਰਲੱਥ ਖਾਲਸਾ ਸਮੇਤ ਸਿੱਖ ਜਥੇਬੰਦੀਆਂ ਵੱਲੋਂ ਪੰਥਕ ਧਿਰਾਂ ਨੂੰ ਸੰਨੀ ਦਾ ਸਹਿਯੋਗ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ 7 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕਰਨ ਤੋਂ ਬਾਅਦ ਉਹ ਸੰਦੀਪ ਸਿੰਘ ਸੰਨੀ ਦੇ ਨਾਮਜਦਗੀ ਦੇ ਕਾਗਜ਼ ਵੀ ਦਾਖਲ ਕਰਨਗੇ।
ਜ਼ਿਕਰਯੋਗ ਹੈ ਕਿ 4 ਨਵੰਬਰ 2022 ਨੂੰ ਅੰਮ੍ਰਿਤਸਰ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਿੰਦੂ ਆਗੂ ਸੁਧੀਰ ਸੂਰੀ ਦਾ ਸੰਦੀਪ ਸੰਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਸੀ। ਹੁਣ ਸੰਦੀਪ ਸੰਨੀ ਇਸ ਸਮੇਂ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਦੂਜੇ ਪਾਸੇ ਪਰਿਵਾਰ ਵੱਲੋਂ ਲੋਕ ਸਭਾ ਚੋਣਾਂ ਲੜਨ ਦੇ ਲਈ ਸੰਦੀਪ ਸਿੰਘ ਸੰਨੀ ਦਾ ਨਾਮ ਐਲਾਨ ਦਿੱਤਾ ਹੈ।