ਸੁਖਪਾਲ ਖਹਿਰਾ ਨੇ ਲਿਆ ਦਿੱਤੇ ਸਾਹਮਣੇ ਸਬੂਤ, ਸਿੱਧੂ ਮੂਸੇਵਾਲਾ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ

ਦੋ ਸਾਲ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ ਕਿਉਂਕਿ ਉਸ ਦੀ ਸੁਰੱਖਿਆ ਹਟਾ ਦਿੱਤੀ ਗਈ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਨੇ ਲਾਈਵ ਹੋ ਕੇ ਕੀਤਾ। ਪੰਜਾਬ ਸਰਕਾਰ ‘ਤੇ ਹਮਲਾ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਸੁਰੱਖਿਆ ਹਟਾਏ ਜਾਣ ਕਾਰਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਅਤੇ ਸਰਕਾਰ ਨੇ ਹੁਣ ਸੁਪਰੀਮ ਕੋਰਟ ‘ਚ ਵੀ ਮੰਨਿਆ ਹੈ ਕਿ ਸੁਰੱਖਿਆ ਹਟਾ ਕੇ ਵੱਡੀ ਗਲਤੀ ਕੀਤੀ ਹੈ।

ਸੁਖਪਾਲ ਖਹਿਰਾ ਨੇ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ। ਖਹਿਰਾ ਨੇ ਮੂਸੇਵਾਲਾ ਦੇ ਕਤਲ ਪਿੱਛੇ ਪੰਜਾਬ ਦੀ ‘ਆਪ’ ਸਰਕਾਰ ਦੇ ਨਾਲ-ਨਾਲ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਪਿੱਛੇ ਸਰਕਾਰ ਦੇ ਹੱਥ ਹਨ ਜਿਸ ਨੇ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਹਟਾਈ ਅਤੇ ਫਿਰ 48 ਘੰਟਿਆਂ ਦੇ ਅੰਦਰ ਸ਼ੂਟਰਾਂ ਦੁਆਰਾ ਉਸ ਦਾ ਕਤਲ ਕਰ ਦਿੱਤਾ।


ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੇ ਨਾਲ-ਨਾਲ ਭਾਜਪਾ ਦੀ ਤਰਫੋਂ ਐਡਵੋਕੇਟ ਜਨਰਲ ਤੁਸ਼ਾਰ ਮਹਿਤਾ ਨੇ ਵੀ ਅਦਾਲਤ ‘ਚ ਇਸ ਮਾਮਲੇ ਦੀ ਵਕਾਲਤ ਕੀਤੀ ਅਤੇ ਤੁਸ਼ਾਰ ਮਹਿਤਾ ਨੇ ਅਦਾਲਤ ‘ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਵਾਬ ਅਦਾਲਤ ‘ਚ ਦਿੱਤਾ ਜਾਵੇਗਾ, ਅਸੀਂ ਉਸ ਦੇ ਨਾਲ ਹਾਂ।

ਇਸ ਤੋਂ ਸਾਬਤ ਹੁੰਦਾ ਹੈ ਕਿ ਇਸ ਪੂਰੇ ਮਾਮਲੇ ਵਿੱਚ ਆਪ ਅਤੇ ਭਾਜਪਾ ਇੱਕਠੇ ਹਨ ਅਤੇ ਪੰਜਾਬ ਸਰਕਾਰ ਨੇ ਪਹਿਲੀ ਵਾਰ ਅਦਾਲਤ ਵਿੱਚ ਮੰਨਿਆ ਹੈ ਕਿ ਮੂਸੇਵਾਲਾ ਦਾ ਕਤਲ ਉਸਦੀ ਸੁਰੱਖਿਆ ਹਟਾਏ ਜਾਣ ਕਾਰਨ ਹੋਇਆ ਹੈ ਜਿਸ ਤੋਂ ਬਾਅਦ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ।

error: Content is protected !!