ਹੁਣ ਇੰਟਰਨੈੱਟ ਯੂਜ਼ਰ ਬੱਚੇ ਦੀ ਕਹਾਣੀ ਸੁਣ ਕੇ ਭਾਵੁਕ ਹੋ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਆਨੰਦ ਮਹਿੰਦਰਾ ਨੇ ਆਪਣੀ ਐਕਸ ਪੋਸਟ ਵਿੱਚ ਬੱਚੇ ਦਾ ਨਾਮ ਜਸਪ੍ਰੀਤ ਦੱਸਿਆ ਹੈ।10 ਸਾਲ ਦੀ ਉਮਰ ਵਿੱਚ ਪਰਿਵਾਰ ਦੀ ਜ਼ਿੰਮੇਵਾਰੀ ਸੰਭਾਲਣੀ ਜਸਪ੍ਰੀਤ ਬਾਰੇ ਭਾਵੁਕ ਗੱਲ ਇਹ ਹੈ ਕਿ ਇੰਨੀ ਛੋਟੀ ਉਮਰ ਵਿੱਚ ਘਰ ਦੀ ਜ਼ਿੰਮੇਵਾਰੀ ਉਸ ਉੱਤੇ ਆ ਪਈ ਹੈ। ਜਸਪ੍ਰੀਤ ਅਨੁਸਾਰ ਉਸਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ, ਉਸਦੀ ਇੱਕ 14 ਸਾਲ ਦੀ ਭੈਣ ਹੈ ਅਤੇ ਉਸਦੀ ਮਾਂ ਬੱਚਿਆਂ ਨੂੰ ਛੱਡ ਕੇ ਪੰਜਾਬ ਵਿੱਚ ਆਪਣੇ ਨਾਨਕੇ ਘਰ ਚਲੀ ਗਈ ਹੈ। ਦਿੱਲੀ ਦੇ ਤਿਲਕ ਨਗਰ ‘ਚ ਐੱਗ ਰੋਲ ਬਣਾ ਕੇ ਘਰ ਦਾ ਗੁਜ਼ਾਰਾ ਚਲਾਉਣ ਵਾਲੇ ਜਸਪ੍ਰੀਤ ਨੂੰ ਇਹ ਹੁਨਰ ਆਪਣੇ ਪਿਤਾ ਤੋਂ ਮਿਲਿਆ ਸੀ।
ਜਸਪ੍ਰੀਤ ਦੱਸਦਾ ਹੈ ਕਿ ਉਸ ਨੇ ਜ਼ਿਆਦਾ ਪੜ੍ਹਾਈ ਨਹੀਂ ਕੀਤੀ ਅਤੇ ਉਹ ਆਪਣੇ ਚਾਚੇ ਕੋਲ ਰਹਿੰਦਾ ਹੈ। ਬੱਚੇ ਨੇ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦਿੱਲੀ ਨਹੀਂ ਰਹਿਣਾ ਚਾਹੁੰਦੀ ਸੀ, ਇਸ ਲਈ ਉਹ ਪੰਜਾਬ ਚਲੀ ਗਈ ਅਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ‘ਤੇ ਆ ਗਈ। ਜਸਪ੍ਰੀਤ ਫੂਡ ਵਲੌਗਰ ਨੂੰ ਦੱਸਦਾ ਹੈ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੀ ਦੁਕਾਨ ਦਾ ਪ੍ਰਬੰਧ ਵੀ ਕਰਦਾ ਹੈ।