ਟੱਬਰ ‘ਚੋਂ ਇੱਕ ਹੀ ਬਚੀ ਆ ਹਾਰਨ ਲਈ, ਇਸ ਵਾਰ ਦੇਖਿਓ ਬੀਬਾ ਬਾਦਲ ਦੀ ਵੀ ਜ਼ਮਾਨਤ ਜ਼ਬਤ ਕਰਵਾ ਦੇਵਾਂਗੇ: CM ਭਗਵੰਤ ਮਾਨ

ਟੱਬਰ ‘ਚੋਂ ਇੱਕ ਹੀ ਬਚੀ ਆ ਹਾਰਨ ਲਈ, ਇਸ ਵਾਰ ਦੇਖਿਓ ਬੀਬਾ ਬਾਦਲ ਦੀ ਵੀ ਜ਼ਮਾਨਤ ਜ਼ਬਤ ਕਰਵਾ ਦੇਵਾਂਗੇ: CM ਭਗਵੰਤ ਮਾਨ

ਬਠਿੰਡਾ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦੌਰਾਨ ਸਿਆਸੀ ਆਗੂ ਇੱਕ-ਦੂਜੇ ਉੱਪਰ ਖੂਬ ਇਲਜ਼ਾਮ ਲਗਾ ਰਹੇ ਹਨ। ਇਸ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਬਠਿੰਡਾ ਦੇ ਵੋਟਰ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਮਾਨਤ ਜ਼ਬਤ ਕਰਨ ਲਈ ਤਿਆਰ ਹਨ। ਬਾਦਲ ਪਰਿਵਾਰ ਵਿਚ ਉਹ ਇਕੱਲੀ ਹੀ ਬਚੀ ਹੈ, ਜਿਸ ਨੂੰ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਮਾਨ ਨੇ ਕਿਹਾ ਕਿ ਮਾਲਵੇ ਦੇ ਲੋਕ ਮੁੜ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣਗੇ।

‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਸੋਮਵਾਰ ਨੂੰ ਸੁਨਾਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ ਦਾ ਸਫਾਇਆ ਹੋ ਚੁੱਕਾ ਹੈ। ਜਦੋਂਕਿ ਕਾਂਗਰਸ ਨੇ ਇੱਕ ਬਾਹਰੀ ਆਗੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੁਖਪਾਲ ਸਿੰਘ ਖਹਿਰਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਦੋਂ ਪਾਰਟੀ ਛੱਡ ਕੇ ਨਵੀਂ ਪਾਰਟੀ ‘ਚ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਨਾਲ ਬਿਜਲੀ ਦੀ ਬੱਚਤ ਹੋਵੇਗੀ ਅਤੇ ਜਲਦੀ ਹੀ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਰੰਟੀ ਵੀ ਪੂਰੀ ਹੋਵੇਗੀ। ਪੰਜਾਬ ਸਰਕਾਰ ਨੇ 250 ਕਰੋੜ ਰੁਪਏ ਦੀ ਬਿਜਲੀ ਦੂਜੇ ਰਾਜਾਂ ਨੂੰ ਵੇਚੀ ਹੈ। ਸਿੱਖਿਆ ਅਤੇ ਸਿਹਤ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ।

error: Content is protected !!