ਨਸ਼ੇ ਦੀ ਦਲਦਲ ‘ਚ ਫਸੇ ਸਕੇ ਭਰਾਵਾਂ ਨੇ ਵੇਚ’ਤੀ ਫਰਿੱਜ, ਪੈਸਿਆਂ ਨੂੰ ਲੈ ਕੇ ਹੋਈ ਲੜਾਈ ‘ਚ ਕਰ’ਤਾ ਛੋਟੇ ਭਰਾ ਦਾ ਕ+ਤ+ਲ

ਨਸ਼ੇ ਦੀ ਦਲਦਲ ‘ਚ ਫਸੇ ਸਕੇ ਭਰਾਵਾਂ ਨੇ ਵੇਚ’ਤੀ ਫਰਿੱਜ, ਪੈਸਿਆਂ ਨੂੰ ਲੈ ਕੇ ਹੋਈ ਲੜਾਈ ‘ਚ ਕਰ’ਤਾ ਛੋਟੇ ਭਰਾ ਦਾ ਕ+ਤ+ਲ

ਵੀਓਪੀ ਬਿਊਰੋ – ਕਪੂਰਥਲਾ ਦੇ ਕਸਬਾ ਨਡਾਲਾ ‘ਚ ਇਕ ਨੌਜਵਾਨ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਬੈੱਡ ‘ਚ ਛੁਪਾ ਦਿੱਤਾ। ਆਪਣੇ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਆਪਣੇ ਪਿਤਾ ਨੂੰ ਫੋਨ ‘ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸੁਭਾਨਪੁਰ ਦੇ ਡੀ.ਐੱਸ.ਪੀ ਭੁੱਲਥ ਅਤੇ ਥਾਣਾ ਸੁਭਾਨਪੁਰ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਇਸ ਦੀ ਪੁਸ਼ਟੀ ਡੀਐਸਪੀ ਭੁਲੱਥ ਸੁਰਿੰਦਰਪਾਲ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 201 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਦੇ ਵਸਨੀਕ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਰਹਿੰਦੇ ਸਨ। ਉਸ ਦੇ ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ ਹਨ। ਕੁਲਵਿੰਦਰ (26) ਅਤੇ ਸੁਖਵਿੰਦਰ (22) ਨਸ਼ੇ ਦੇ ਆਦੀ ਸਨ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਾਮਾਨ ਵੇਚ ਦਿੱਤਾ।

ਡੀਐਸਪੀ ਭੁਲੱਥ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੁਖਵਿੰਦਰ ਸਿੰਘ ਨੇ ਨਸ਼ੇ ਦੀ ਪੂਰਤੀ ਲਈ ਘਰ ਵਿੱਚ ਪਿਆ ਫਰਿੱਜ ਵੇਚ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਭਰਾਵਾਂ ਵਿਚ ਤਕਰਾਰ ਹੋ ਗਈ। ਇਸੇ ਰੰਜਿਸ਼ ਦੇ ਚੱਲਦਿਆਂ ਕੁਲਵਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਬੈੱਡ ਵਿੱਚ ਛੁਪਾ ਦਿੱਤੀ।

error: Content is protected !!