ਜੇਲ੍ਹ ‘ਚੋਂ ਨਾਮਜ਼ਦਗੀ ਭਰੇਗਾ ਅੰਮ੍ਰਿਤਪਾਲ ਸਿੰਘ, ਪੰਥਕ ਸੀਟ ਖਡੂਰ ਸਾਹਿਬ ਤੋਂ ਅਜ਼ਮਾ ਰਿਹਾ ਕਿਸਮਤ, ਹਾਈਕੋਰਟ ਨੇ ਕਹੀ ਵੱਡੀ ਗੱਲ

ਜੇਲ੍ਹ ‘ਚੋਂ ਨਾਮਜ਼ਦਗੀ ਭਰੇਗਾ ਅੰਮ੍ਰਿਤਪਾਲ ਸਿੰਘ, ਪੰਥਕ ਸੀਟ ਖਡੂਰ ਸਾਹਿਬ ਤੋਂ ਅਜ਼ਮਾ ਰਿਹਾ ਕਿਸਮਤ, ਹਾਈਕੋਰਟ ਨੇ ਕਹੀ ਵੱਡੀ ਗੱਲ


ਵੀਓਪੀ ਬਿਊਰੋ – ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਜਿਸ ਬਾਰੇ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਫੈਸਲੇ ਵਿੱਚ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਦਾ ਸੁਪਰਡੈਂਟ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਨੂੰ ਸੰਭਾਲੇਗਾ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਖੇਤਰ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ।

error: Content is protected !!