ਦਿਨ ਚੜ੍ਹਦੇ ਹੀ ਮਚੀ ਸਿਆਸਤ ਚ ਉੱਥਲ-ਪੁੱਥਲ, ਬੈਂਸ ਭਰਾਵਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ

ਪੰਜਾਬ ਵਿਚ ਚੱਲ ਰਹੇ ਚੋਣਾਂ ਦੇ ਮਾਹੌਲ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸਿਮਰਜੀਤ ਬੈਂਸ ਦੀ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਦਾ ਰਲੇਵਾਂ ਹੋ ਗਿਆ ਹੈ। ਲੁਧਿਆਣਾ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬੈਂਸ ਬ੍ਰਦਰਸ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਬੈਂਸ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਸਿਮਰਜੀਤ ਬੈਂਸ ਦਿੱਲੀ ‘ਚ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਬੈਂਸ ਦੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ, ਇਸ ਸਭ ਦੇ ਵਿਚਕਾਰ ਹੁਣ ਬੈਂਸ ਦੇ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਚਰਚਾਵਾਂ ‘ਤੇ ਰੋਕ ਲੱਗ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਸਿਮਰਜੀਤ ਬੈਂਸ ਲੋਕ ਇਨਸਾਫ ਪਾਰਟੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅੱਜ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਦੱਸ ਦੇਈਏ ਕਿ ਰਵਨੀਤ ਬਿੱਟੂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਤੋਂ ਖਬਰਾਂ ਆ ਰਹੀਆਂ ਸਨ ਕਿ ਬੈਂਸ ਭਰਾ ਕਾਂਗਰਸ ਵਿਚ ਸਾਮਲ ਹੋ ਸਕਦੇ ਹਨ ਤੇ ਪਾਰਟੀ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦੇ ਸਕਦੀ ਹੈ।

ਪਰ ਇਸੇ ਵਿਚਾਲੇ ਪਾਰਟੀ ਨੇ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ। ਪਾਰਟੀ ਲੁਧਿਆਣਾ ਵਿਚ ਆਪਣਾ ਪੂਰਾ ਜ਼ੋਰ ਲਾ ਰਹੀ ਹੈ, ਇਸੇ ਵਿਚਾਲੇ ਬੈਂਸ ਬ੍ਰਦਰਸ ਕਾਂਗਰਸ ਵਿਚ ਸ਼ਾਮਲ ਹੋ ਗਏ, ਜਿਸ ਦਾ ਪਾਰਟੀ ਨੂੰ ਚੋਣਾਂ ਵਿਚ ਫਾਇਦਾ ਹੋ ਸਕਦਾ ਹੈ।

error: Content is protected !!