ਪੱਗ ਬੰਨਕੇ ਗੁਰੂ ਘਰ ਨਤਮਸਤਕ ਹੋਏ ਪ੍ਰਧਾਨਮੰਤਰੀ ਮੋਦੀ, ਹੱਥਾਂ ਨਾਲ ਸੰਗਤ ਨੂੰ ਛਕਾਇਆ ਲੰਗਰ

ਸੋਮਵਾਰ ਨੂੰ ਪੀਐਮ ਮੋਦੀ ਗੁਰਦੁਆਰਾ ਪਟਨਾ ਸਾਹਿਬ ਪਹੁੰਚੇ। ਪੀਐਮ ਮੋਦੀ ਨੇ ਇੱਥੇ ਮੱਥਾ ਟੇਕਿਆ, ਅਰਦਾਸ ਕੀਤੀ ਅਤੇ ਲੰਗਰ ਛਕਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਥੇ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਿਰ ‘ਤੇ ਕੇਸਰੀ ਪੱਗ ਬੰਨ੍ਹੀ ਹੋਈ ਸੀ। ਪੀਐਮ ਮੋਦੀ ਕਰੀਬ 20 ਮਿੰਟ ਤੱਕ ਗੁਰਦੁਆਰਾ ਸਾਹਿਬ ਵਿੱਚ ਰੁਕੇ। ਉਨ੍ਹਾਂ ਦੇ ਨਾਲ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਅਤੇ ਕੇਂਦਰੀ ਮੰਤਰੀ ਅਸ਼ਵਿਨੀ ਚੌਬੇ ਵੀ ਸਨ।

ਗੁਰੂਦੁਆਰੇ ਪਹੁੰਚਦੇ ਸਮੇਂ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਪ੍ਰਧਾਨ ਮੰਤਰੀ ਦੀ ਕਾਰ ਰਸਤੇ ਵਿੱਚ ਫਸ ਗਈ ਸੀ। ਜਿਸ ਤੋਂ ਬਾਅਦ ਬੈਰੀਕੇਡ ਹਟਾ ਦਿੱਤਾ ਗਿਆ ਅਤੇ ਗੱਡੀ ਨੂੰ ਅੱਗੇ ਲਿਜਾਇਆ ਗਿਆ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਪਟਨਾ ਸ਼ਹਿਰ ਦੇ ਹਰ ਕੋਨੇ ‘ਤੇ ਪੁਲਿਸ ਬਲ ਤਾਇਨਾਤ ਸਨ। ਪੀਐਮ ਦੇ ਪ੍ਰੋਗਰਾਮ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਇਸ ਤੋਂ ਪਹਿਲਾਂ ਪੀਐਮ ਮੋਦੀ ਪਟਨਾ ਦੇ ਈਕੋ ਪਾਰਕ ਪਹੁੰਚੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

error: Content is protected !!