ਪੰਜ ਤੱਤਾਂ ਚ ਵਿਲੀਨ ਹੋਏ ਉੱਘੇ ਲੇਖਕ ਸੁਰਜੀਤ ਪਾਤਰ, ਮੁੱਖ ਮੰਤਰੀ ਹੋਏ ਆਖਰੀ ਵਿਦਾਈ ਤੇ ਭਾਵੁਕ

ਪੰਜਾਬ ਦੇ ਸਹਿਤ ਜਗਤ ਨਾਲ ਜੁੜੀ ਮੰਗਭਾਗੀ ਖਬਰ ਨੇ ਸਭ ਨੂੰ ਝਜੋੜ ਕੇ ਰੱਖ ਦਿੱਤਾ ਸੀ।ਲੇਖਕ ਸੁਰਜੀਤ ਪਾਤਰ ਦੀ ਦਿਲ ਦਾ ਦੋਰਾ ਪੈਣ ਨਾਲ ਮੌਤ ਹੋ ਗਈ ਸੀਪੰਜਾਬ ਦੇ ਪ੍ਰਸਿੱਧ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ: ਸੁਰਜੀਤ ਪਾਤਰ ਅੱਜ (ਸੋਮਵਾਰ) ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।

ਇਸ ਮੌਕੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਫੀ ਭਾਵੁਕ ਹੋ ਗਏ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’, ‘ਪੰਜਾਬੀ ਮਾਂ ਬੋਲੀ ਦੇ ਰਾਖੇ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕਈ ਆਗੂ, ਵਿਧਾਇਕ, ਪ੍ਰਸਿੱਧ ਸਾਹਿਤਕਾਰ, ਕਲਾਕਾਰ, ਪ੍ਰੋਫੈਸਰ ਅਤੇ ਮੀਡੀਆ ਵਾਲੇ ਪੁੱਜੇ।

ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ “ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ, ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ “ਪਾਤਰ ਸਾਬ੍ਹ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ।”


ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਅੰਤਿਮ ਯਾਤਰਾ ਕੱਢੀ ਗਈ। ਸੀਐਮ ਭਗਵੰਤ ਮਾਨ ਵੀ ਉੱਥੇ ਪੁੱਜੇ ਅਤੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਮੌਕੇ ਮਾਹੌਲ ਕਾਫੀ ਗਮਗੀਨ ਸੀ। ਸੁਰਜੀਤ ਪਾਤਰ ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ।

error: Content is protected !!