ਇਸ ਮੌਕੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਫੀ ਭਾਵੁਕ ਹੋ ਗਏ। ਲੋਕਾਂ ਨੇ ‘ਪਾਤਰ ਸਾਹਿਬ ਜ਼ਿੰਦਾਬਾਦ’, ‘ਪੰਜਾਬੀ ਮਾਂ ਬੋਲੀ ਦੇ ਰਾਖੇ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕਈ ਆਗੂ, ਵਿਧਾਇਕ, ਪ੍ਰਸਿੱਧ ਸਾਹਿਤਕਾਰ, ਕਲਾਕਾਰ, ਪ੍ਰੋਫੈਸਰ ਅਤੇ ਮੀਡੀਆ ਵਾਲੇ ਪੁੱਜੇ।